ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਦੀ ਅਰਜ਼ੀ ਪ੍ਰਕਿਰਿਆ ਵਿਚ ਪਾਰਦਰਸ਼ਤਾ, ਇਕਰੂਪਤਾ ਅਤੇ ਲਾਭਪਾਤਰੀਆਂ ਤੱਕ ਸੁਚੱਜੀ ਸੇਵਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੁਣ ਆਸ਼ੀਰਵਾਦ ਪੋਰਟਲ ’ਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਸੁਵਿਧਾ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਸਰਕਾਰ ਵੱਲੋਂ ਐਨ.ਆਈ.ਸੀ. ਪੰਜਾਬ ਨਾਲ ਮਿਲ ਕੇ ਅਸ਼ੀਰਵਾਦ ਪੋਰਟਲ ਬਣਵਾਇਆ ਗਿਆ ਹੈ, ਜਿਸ ਸਦਕਾ ਹੁਣ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ 'ਤੇ ਜੋੜ ਕੇ ਅਧਿਕਾਰਤ ਤੌਰ 'ਤੇ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ਤੇ ਅਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ।
ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਬਿਨੈਕਾਰ ਕਿਸੇ ਵੀ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਬਹੁਤ ਹੀ ਘੱਟ ਫ਼ੀਸ ਨਾਲ ਆਪਣੀ ਲੜਕੀ ਦੇ ਵਿਆਹ ਦੀ ਫਾਈਲ ਅਪਲਾਈ ਕਰ ਸਕਦਾ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਸਕੀਮ ਹੈ। ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ,ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਸਕੀਮ ਆਨਲਾਈਨ ਕਰਨ ਦੇ ਬਾਵਜੂਦ ਸਾਈਬਰ ਕੈਫਿਆਂ ਵੱਲੋਂ ਵੱਧ ਫ਼ੀਸ ਲੈਣ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ। ਗ਼ਰੀਬ ਲੋਕਾਂ ਦੀ ਲੁੱਟ ਨੂੰ ਰੋਕਣ ਲਈ ਕੈਬਨਿਟ ਮੰਤਰੀ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵੱਲੋਂ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ 'ਤੇ ਜੋੜ ਕੇ ਅਧਿਕਾਰਤ ਤੌਰ 'ਤੇ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ਤੇ ਅਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ।
Applications-Under-The-Aashirwad-Scheme-Will-Now-Be-Accepted-Only-Through-Seva-Kendras
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)