February 16, 2026 08:58:36

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

Feb3,2026 | Meenu Galhotra | Chandigarh

*• ਖੇਤੀਬਾੜੀ ਮੰਤਰੀ ਨੇ ਰਾਜ-ਪੱਧਰੀ ਕਾਨਫਰੰਸ ਦੌਰਾਨ ਸੂਬੇ ਵਿੱਚ ਸਾਲ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 53 ਫੀਸਦੀ ਗਿਰਾਵਟ ਨੂੰ ਉਭਾਰਿਆ*

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।

ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ ਗਿਰਾਵਟ ਆਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਅਜਿਹੀਆਂ ਘਟਨਾਵਾਂ ਦੀ ਗਿਣਤੀ 10,909 ਸੀ, ਜੋ ਹੁਣ ਘਟ ਕੇ 5,114 ਰਹਿ ਗਈ। ਖੇਤੀਬਾੜੀ ਮੰਤਰੀ ਨੇ ਸਬਸਿਡੀ ਵਾਲੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ, ਪ੍ਰੋਤਸਾਹਨ ਅਤੇ ਪਰਾਲੀ ਦੀ ਵਰਤੋਂ ਲਈ ਵਿਹਾਰਕ ਵਿਕਲਪਾਂ ਦੀ ਆਮਦ ਨੂੰ ਇਸ ਸਫ਼ਲਤਾ ਦਾ ਕਾਰਨ ਦੱਸਿਆ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵੱਲੋਂ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਆਧੁਨਿਕ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ ਹਰ ਸਾਲ ਪੈਦਾ ਹੋਣ ਵਾਲੀ 20 ਮਿਲੀਅਨ ਟਨ ਪਰਾਲੀ ਵਿੱਚੋਂ 80 ਫੀਸਦੀ ਤੋਂ ਵੱਧ ਦਾ ਵਿਗਿਆਨਕ ਤੌਰ ’ਤੇ ਪ੍ਰਬੰਧਨ ਕੀਤਾ ਜਾ ਰਿਹਾ ਹੈ । ਸ. ਖੁੱਡੀਆਂ ਨੇ ਕਿਹਾ, ‘‘ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਇਓਮਾਸ-ਅਧਾਰਤ ਪਾਵਰ ਪਲਾਂਟਾਂ, ਬਾਇਓ-ਸੀ.ਐਨ.ਜੀ. ਯੂਨਿਟਾਂ ਅਤੇ ਬਾਇਓ-ਈਥੇਨੌਲ ਪ੍ਰੋਜੈਕਟਾਂ ਵਰਗੇ ਐਕਸ-ਸੀਟੂ ਐਪਲੀਕੇਸ਼ਨਾਂ ਵਿੱਚ ਵੀ ਵਰਤਿਆ ਜਾ ਰਿਹਾ ਹੈ, ਜਿਸ ਨਾਲ ਊਰਜਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ। ਪਰਾਲੀ , ਜੋ ਪਹਿਲਾਂ ਧੂੰਏਂ ਦਾ ਕਾਰਨ ਸੀ ਅੱਜ ਊਰਜਾ, ਉਦਯੋਗ ਅਤੇ ਰੁਜ਼ਗਾਰ ਦਾ ਸਬੱਬ ਬਣ ਰਹੀ ਹੈ,।’’

ਖੇਤੀਬਾੜੀ ਮੰਤਰੀ ਨੇ ਇੱਕ ਅਜਿਹੇ ਭਵਿੱਖ ਦੀ ਆਸ ਪ੍ਰਗਟਾਈ ,ਜਿੱਥੇ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤੋਂ ਪੂਰਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ, ‘‘ਜਦੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਾਲਣ, ਊਰਜਾ ਜਾਂ ਕਿਸੇ ਵੀ ਪੈਕੇਜਿੰਗ ਵਿੱਚ ਬਦਲਿਆ ਜਾ ਰਿਹਾ ਹੈ ਤਾਂ ਇਸ ਨਾਲ ਪੇਂਡੂ ਰੁਜ਼ਗਾਰ ਪੈਦਾ ਹੁੰਦਾ ਹੈ ਅਤੇ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਰੁਜ਼ਗਾਰ ਮੌਕੇ ਮਿਲਦੇ ਹਨ। ਇਹ ਸਮਾਵੇਸ਼ੀ ਅਤੇ ਟਿਕਾਊ ਵਿਕਾਸ ਹੀ ਸਾਡਾ ਟੀਚਾ ਹੈ।’’

ਸ. ਖੁੱਡੀਆਂ ਨੇ ਉਦਯੋਗਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਹਰਿਆਲੀ ਅਤੇ ਟਿਕਾਊ ਵਪਾਰਕ ਸੰਭਾਵਨਾਵਾਂ ਵਾਲਾ ਪੰਜਾਬ , ਜੋ ਭਾਰਤ ਦਾ ਪਲੇਠਾ ਸਰਕੂਲਰ ਇਕਨਾਕਿਮ ਰੀਜਨ ਬਣਾਉਣ ਲਈ ਤਿਆਰ ਹੈ, ਤੋਂ ਉਦਯੋਗਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ । ਉਨ੍ਹਾਂ ਨੇ ਸੂਬੇ ਵੱਲੋਂ ਪਰਾਲੀ ਨੂੰ ਆਮਦਨ ਵਿੱਚ ਬਦਲਣ ਦੀ ਕਾਬਲੀਅਤ ਤੇ ਸਮਰੱਥਾ ਦਾ ਹਵਾਲਾ ਦਿੰਦਿਆਂ ਕਿਹਾ, ‘‘ਧੂੰਏਂ ਦੀ ਬਜਾਏ ਪਰਾਲੀ ਨੂੰ ਆਮਦਨ ਵਿੱਚ ਬਦਲ ਕੇ,

Gurmeet-Khudiyan-Invites-Industries-To-Invest-In-Punjab-s-Green-Energy-Sector-With-Immense-Potential


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead