ਹੋਰਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਆਪ ਵਿੱਚ ਸ਼ਮੂਲੀਅਤ ਦਾ ਸਿਲਸਿਲਾ ਜਾਰੀ; ਟਕਸਾਲੀ ਕਾਂਗਰਸੀ ਆਗੂਆਂ ਨੇ ਫੜਿਆ ਆਪ ਦਾ ਲੜ
ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਅਤੇ ਬਹੁਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਹੋਰਨਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਟਕਸਾਲੀ ਕਾਂਗਰਸੀ ਆਗੂ ਮਲਕੀਤ ਸਿੰਘ ਥਿੰਦ (ਸੀਨੀਅਰ ਵਾਇਸ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਇੰਦਰਜੀਤ ਸਿੰਘ ਕੰਬੋਜ (ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ), ਕਰਨੈਲ ਸਿੰਘ, ਕੁਲਵੀਰ ਸਿੰਘ, ਗਿਆਨੀ ਅਰਜਨ ਸਿੰਘ, ਮੰਟੂ ਸੰਧੇ, ਸਾਦੀ ਰਾਮ ਕਬਾੜੀਆ, ਸਾਧੂ ਰਾਮ, ਕਰਮ ਸਿੰਘ, ਡਾਕਟਰ ਸੁਭਾਸ਼ ਚੰਦਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਦਾ ਹੀ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਕਾਰਨ ਅੱਜ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ ਅਤੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਮਾਨਦਾਰ ਅਤੇ ਪਾਰਦਰਸ਼ੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ ਅਤੇ ਭਵਿੱਖ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਰਘਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਬਲਵਿੰਦਰ ਸ਼ਰਮਾ, ਸੁਖਦੇਵ ਸ਼ਰਮਾ, ਜਗਜੀਵਨ ਕੁਮਾਰ, ਨਿਰਮਲਾ ਦੇਵੀ, ਵਹੀਆ ਸਾਹਿਬ, ਵਿਕਰਮ ਸਿੰਘ ਮਾੜੂ, ਸੁਰਿੰਦਰ ਸਿੰਘ ਗੁਰਜੀਤ ਸ਼ੇਰੋਂ, ਪਰੀਤ ਮੌੜ, ਧਰਮਵੀਰ ਸੰਧੇ ਸਾਦੀ ਸਿੰਘ, ਕੇਵਲ ਸਿੰਘ, ਹਰਦੀਪ ਮੌੜ ਸਮੇਤ ਵੱਡੀ ਗਿਣਤੀ ਆਪ ਆਗੂ ਤੇ ਵਰਕਰ ਹਾਜ਼ਰ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)