ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਮਿਊਂਸੀਪਲ ਕਾਰਪੋਰੇਸ਼ਨ ਲੁਧਿਆਣਾ ਦੀ ਬਿਲਡਿੰਗ ਬ੍ਰਾਂਚ ਜੋਨ ਡੀ ਦੇ ਪੀ.ਆਈ.ਓ. ਕਮ ਅਸਿਸਟੈਂਟ ਟਾਊਨ ਪਲਾਨਰ ਖਿਲਾਫ਼ ਵਾਰੰਟ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵੀਰ ਸਿੰਘ ਨਿਵਾਸੀ ਗੁਰੂ ਨਾਨਕ ਨਗਰ, ਪਿੰਡ ਭੋਲਾਪੁਰ ਝੱਬੇਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਾਇਰ ਅਪੀਲ ਕੇਸ ਨੰ: 6157 ਆਫ 2023 ਵਿੱਚ ਲੁਧਿਆਣਾ ਦੀ ਬਿਲਡਿੰਗ ਬ੍ਰਾਂਚ ਜੋਨ ਡੀ ਦੇ ਪੀ.ਆਈ.ਓ. ਕਮ ਅਸਿਸਟੈਂਟ ਟਾਊਨ ਪਲਾਨਰ ਕੁਲਜੀਤ ਸਿੰਘ ਮਾਂਗਟ ਖਿਲਾਫ਼ ਕਮਿਸ਼ਨ ਵੱਲੋਂ 11 ਮਾਰਚ, 2025 ਨੂੰ ਕਮਿਸ਼ਨ ਵਿਖੇ ਪੇਸ਼ ਹੋਣ ਦੇ ਵਾਰੰਟ ਜਾਰੀ ਕੀਤੇ ਹਨ।
ਸ. ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਕੁਲਜੀਤ ਸਿੰਘ ਮਾਂਗਟ ਇਸ ਮਾਮਲੇ ਵਿੱਚ ਹੁਣ ਤੱਕ ਹੋਈਆਂ 4 ਸੁਣਵਾਈਆਂ ਮੌਕੇ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਗੈਰ ਹਾਜ਼ਰ ਰਿਹਾ, ਜਿਸ ਸਬੰਧੀ ਕਮਿਸ਼ਨ ਵੱਲੋਂ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਕਮਿਸ਼ਨ ਵੱਲੋਂ ਆਰ.ਟੀ.ਐਕਟ 2005 ਦੀ ਧਾਰਾ 18 (3) (ਏ) ਅਧੀਨ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਹ ਕੁਲਜੀਤ ਸਿੰਘ ਮਾਂਗਟ ਪੀ.ਆਈ.ਓ. ਕਮ ਅਸਿਸਟੈਂਟ ਟਾਊਨ ਪਲਾਨਰ ਨੂੰ ਇਨ੍ਹਾਂ ਵਾਰੰਟ ਦੀ ਕਾਪੀ ਤਾਮੀਲ ਕਰਵਾਉਣ ਅਤੇ ਕੇਸ ਦੀ ਅਗਲੀ ਤਾਰੀਕ 11 ਮਾਰਚ, 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਹਦਾਇਤ ਜਾਰੀ ਕਰਨ।
Rti-Commission-Issues-Warrant-Against-Pio-cum-assistant-Town-Planner
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)