February 16, 2026 09:01:32

*ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ*

Feb4,2026 | Meenu Galhotra | Chandigarh

----ਕੈਬਿਨੇਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ
ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

---ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾ ਦੀ ਹਰ ਇੱਕ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਸੰਬੰਧਿਤ ਵਿਭਾਗ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸ੍ਰੀ ਭਗਤ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾ ਕਿਹਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ ਅਤੇ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ ਉਨ੍ਹਾਂ ਨੂੰ ਵੀ ਵਿਸੇਸ਼ ਤੌਰ ਤੇ ਵਿਚਾਰਿਆ ਜਾਵੇਗਾ।

-the-Legitimate-Demands-Of-The-Families-Of-Freedom-Fighters-Will-Be-Fulfilled-On-Priority-Basis-Mohinder-Bhagat-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead