- ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡੀਓ ਕਾਨਫਰੰਸ
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਚੋਣ ਜਾਣਕਾਰੀ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ।
ਮੀਟਿੰਗ ਮੌਕੇ ਉਨ੍ਹਾਂ ਨੇ ਚੰਗੀ ਤਰ੍ਹਾਂ ਪਛਾਣ ‘ਚ ਨਾ ਆਉਣ ਵਾਲੀਆਂ ਫੋਟੋਆਂ ਅਤੇ ਗਲਤ ਐਂਟਰੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਚੋਣ ਫਾਰਮਾਂ ਦੇ ਸੰਗ੍ਰਹਿ ਅਤੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਧਾਰਤ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਇਸਦੇ ਨਾਲ ਹੀ ਈ.ਆਰ.ਓ. ਨੈੱਟ 'ਤੇ ਅਰਜ਼ੀਆਂ ਦੀ ਪੈਂਡੈਂਸੀ 'ਤੇ ਵੀ ਵਿਸਤ੍ਰਿਤ ਚਰਚਾ ਕੀਤੀ ਗਈ ਅਤੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਸੂਚੀਆਂ ਦੀ ਇਕਸਾਰਤਾ ਅਤੇ ਦਰੁਸਤਤਾ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਅਤੇ ਇਸਦੇ ਤੇਜ਼ੀ ਨਾਲ ਨਿਪਟਾਰੇ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਈਸੀਆਈ ਨੈੱਟ 'ਤੇ "ਬੁੱਕ ਏ ਕਾਲ" ਵਿਸ਼ੇਸ਼ਤਾ ਬਾਰੇ ਜਾਗਰੂਕਤਾ ਫੈਲਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜਿਸ ਤਹਿਤ ਬੂਥ ਲੈਵਲ ਅਫ਼ਸਰ (ਬੀਐਲਓ) ਪਾਰਦਰਸ਼ੀ ਅਤੇ ਸਮਾਂਬੱਧ ਸ਼ਿਕਾਇਤ ਨਿਵਾਰਣ ਲਈ ਵੋਟਰਾਂ ਨੂੰ ਕਾਲ-ਬੈਕ ਸਹਾਇਤਾ ਪ੍ਰਦਾਨ ਕਰਦੇ ਹਨ।
ਇਸ ਤੋਂ ਇਲਾਵਾ ਡੈਮੋਗ੍ਰਾਫ਼ੀਕਲ ਸਿਮੀਲਰ ਐਂਟਰੀਜ਼ (ਡੀਐਸਈ) ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਗਈ, ਅਤੇ ਜ਼ਿਲ੍ਹਿਆਂ ਨੂੰ ਡੁਪਲੀਕੇਟ ਐਂਟਰੀਆਂ ਤੋਂ ਬਚਣ ਅਤੇ ਚੋਣ ਰਿਕਾਰਡ ਦੀ ਵਿਲੱਖਣਤਾ ਨੂੰ ਯਕੀਨੀ ਬਣਾਉਣ ਲਈ ਪੂਰੇ ਧਿਆਨ ਨਾਲ ਤਸਦੀਕ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
Punjab-Ceo-Reviews-Various-Aspects-Of-Electoral-Roll-Management
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)