February 16, 2026 04:53:51

ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ 'ਚ ਹੋਏ ਨਤਮਸਤਕ

Feb15,2026 | Meenu Galhotra | Sangrur

ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕੀਤੀ।
ਇਸ ਮੌਕੇ ਉਹ ਪ੍ਰਾਚੀਨ ਸ਼ਿਵ ਮੰਦਿਰ ਦੋਹਲਾ ਵਿਖੇ ਲੱਗੇ ਵਿਸ਼ਾਲ ਮੇਲੇ ਵਿੱਚ ਵੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਸੰਗਤਾਂ ਨਾਲ ਮਿਲ ਕੇ ਮਹਾਂ ਸ਼ਿਵਰਾਤਰੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਸਾਨੂੰ ਧਾਰਮਿਕ ਆਸਥਾ ਦੇ ਨਾਲ-ਨਾਲ ਸੱਚਾਈ ਅਤੇ ਨੇਕ ਮਾਰਗ ’ਤੇ ਚਲਣ ਦੀ ਪ੍ਰੇਰਣਾ ਦਿੰਦਾ ਹੈ।
ਉਪਰੰਤ, ਓ.ਐਸ.ਡੀ. ਸ੍ਰੀ ਸੁਖਵੀਰ ਸਿੰਘ ਸ਼੍ਰੀ ਗਣੇਸ਼ ਮੰਦਿਰ, ਚੈਂਬਰ ਬਾਗ, ਮਲੇਰਕੋਟਲਾ ਰੋਡ, ਧੂਰੀ ਵਿਖੇ ਵੀ ਨਤਮਸਤਕ ਹੋਏ ਅਤੇ ਭਗਤਾਂ ਨਾਲ ਰਲ ਕੇ ਪ੍ਰਾਰਥਨਾ ਕੀਤੀ।
ਇਸ ਦੇ ਨਾਲ ਹੀ ਉਹ ਪੰਚਵਟੀ ਮੰਦਿਰ, ਧੂਰੀ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਧਰਮਸ਼ਾਲਾ ਦੇ ਨਿਰਮਾਣ ਦਾ ਪਹਿਲਾਂ ਪੜਾਅ ਪੂਰਾ ਹੋਣ ਤੇ ਧਰਮਸ਼ਾਲਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਧਰਮਸ਼ਾਲਾ ਸੰਗਤਾਂ ਲਈ ਸਹੂਲਤਾਂ ਵਿੱਚ ਵਾਧਾ ਕਰੇਗੀ ਅਤੇ ਧਾਰਮਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਦੇਵੇਗੀ।
ਮਹਾਂ ਸ਼ਿਵਰਾਤਰੀ ਦੇ ਸ਼ੁਭ ਮੌਕੇ ’ਤੇ ਉਹ ਸ਼ੀਤਲਾ ਮਾਤਾ ਮੰਦਿਰ (ਨੇੜੇ ਮਹਾਂਵੀਰ ਮੰਦਿਰ), ਧੂਰੀ ਵਿਖੇ ਆਯੋਜਿਤ ਛੇਵੇਂ ਵਿਸ਼ਾਲ ਭੰਡਾਰੇ ਵਿੱਚ ਵੀ ਸ਼ਾਮਲ ਹੋਏ ਅਤੇ ਸੇਵਾ ਭਾਵ ਨਾਲ ਲੰਗਰ ਵੰਡਣ ਵਿੱਚ ਭਾਗ ਲਿਆ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਾਂਝੀਵਾਲਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਇਸ ਮੌਕੇ ਮੰਦਰ ਕਮੇਟੀਆਂ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਓ.ਐਸ.ਡੀ. ਸ. ਸੁਖਵੀਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੁਸ਼ਪਿੰਦਰ ਸ਼ਰਮਾ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਪੁਸ਼ਪਿੰਦਰ ਅੱਤਰੀ, ਸੁਖਵੀਰ ਸਿੰਘ ਸੋਢੀ ਵੀ ਮੌਜੂਦ ਸਨ।

On-The-Auspicious-Occasion-Of-Maha-Shivratri-Osd-Sukhvir-Singh-Paid-Obeisance-At-Various-Temples-Of-Dhuri-Constituency


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead