-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਨੂੰ ਸਿਹਤ ਕਾਰਡ ਬਣਵਾਉਣ ਲਈ ਨੇੜਲੇ ਕੈਂਪਾਂ'ਚ ਪਹੁੰਚ ਕਰਨ ਦੀ ਕੀਤੀ ਅਪੀਲ-ਕਿਹਾ,ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ'ਚ343ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ,ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ343ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।ਉਨ੍ਹਾਂ ਕਿਹਾ ਕਿ ਇਹ ਯੋਜਨਾ22ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ65ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ3ਕਰੋੜ ਲੋਕਾਂ ਨੂੰ10ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ900ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ2,356ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ।ਕਰਮਜੀਤ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪਹਿਲਾਂ ਸਿਹਤ ਕਾਰਡ ਪ੍ਰਾਪਤ ਕਰਨ ਲਈ ਇੱਕ ਅਪਾਇੰਟਮੈਂਟ ਸਲਿੱਪ ਦਿੱਤੀ ਜਾਂਦੀ ਹੈ,ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ18ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹੈ,ਜਦੋਂ ਕਿ18ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਜ਼ਰੂਰੀ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਕਾਰਡ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਸਿਹਤ ਕਾਰਡ ਕੈਂਪਾਂ ਵਿੱਚ ਜਾਣ ਤਾਂ ਜੋ ਲੋੜ ਪੈਣ'ਤੇ ਉਹ10ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਹਰ ਪਰਿਵਾਰ ਨੂੰ ਬਿਹਤਰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਵਿੱਤੀ ਬੋਝ ਤੋਂ ਰਾਹਤ ਦੇਣਾ ਹੈ।
Chief-Minister-s-Health-Scheme-A-Big-Step-Towards-Health-Security-For-The-People-Karamjit-Kaur
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)