- ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ :  ਮੋਹਿੰਦਰ " />
March 27, 2026 01:38:05

ਕੈਬਨਿਟ ਮੰਤਰੀ ਨੇ ਜਲੰਧਰ ਦੇ ਸਰਕਾਰੀ ਸਕੂਲਾਂ ਦੇ 25 ਵਿਦਿਆਰਥੀ ਸਪੇਸ ਐਪਲੀਕੇਸ਼ਨ ਸੈਂਟਰ ਦੇ ਦੌਰੇ ਲਈ ਅਹਿਮਦਾਬਾਦ ਕੀਤੇ ਰਵਾਨਾ

Mar23,2026 | Meenu Galhotra | Jalandhar

- ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
- ਕਿਹਾ, ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ।
ਸਥਾਨਕ ਰੈੱਡ ਕਰਾਸ ਭਵਨ ਤੋਂ 7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸਰੋ ਵਰਗੀਆਂ ਸੰਸਥਾਵਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧੇਗੀ। ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਯਾਤਰਾ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਸਗੋਂ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਕੇ ਰੱਖ ਦਿੱਤੀ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ।
ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਇਸ ਯਾਤਰਾ ਦਾ ਪੂਰਾ ਲਾਭ ਲੈਂਦਿਆਂ ਵੱਧ ਤੋਂ ਵੱਧ ਗਿਆਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਜਿਹੀਆਂ ਯਾਤਰਾਵਾਂ ਬਹੁਤ ਲਾਹੇਵੰਦ ਹੁੰਦੀਆਂ ਹਨ, ਜੋ ਵਿਦਿਆਰਥੀ ਦੇ ਵਿੱਦਿਅਕ ਜੀਵਨ ਨੂੰ ਨਵਾਂ ਮੋੜ ਦੇ ਸਕਦੀਆਂ ਹਨ।
ਉਨ੍ਹਾਂ ਇਸ ਗੱਲ ‘ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ ਜਲੰਧਰ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਫਿਲੌਰ ਅਤੇ ਆਦਮਪੁਰ ਵਿਖੇ ਅਤਿ-ਆਧੁਨਿਕ ਸਪੇਸ ਲੈਬ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਜ਼ ਸਦਕਾ ਵਿਦਿਆਰਥੀ ਪੁਲਾੜ ਵਿਗਿਆਨ ਬਾਰੇ ਗਿਆਨ ਹਾਸਲ ਕਰ ਸਕਣਗੇ ਅਤੇ ਪੁਲਾੜ ਵਿਗਿਆਨੀ ਬਣ ਕੇ ਭਵਿੱਖ ਵਿੱਚ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਜ਼ਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥੀਆਂ ਵਿੱਚ 15 ਲੜਕੀਆਂ ਅਤੇ 10 ਲੜਕੇ ਸ਼ਾਮਲ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਡਾ. ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Cabinet-Minister-Sends-25-Students-From-Jalandhar-Government-Schools-To-Ahmedabad-For-A-Visit-To-Space-Application-Center


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead