March 27, 2026 01:39:17

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ

Mar24,2026 | Meenu Galhotra | Chandigarh

*•ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ*

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ "ਕਾਰਵਾਂ 2026" ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲਪਾਂ ਨੂੰ ਯਾਦ ਕਰਦੇ ਹਾਂ। ਸ਼ਹੀਦ ਭਗਤ ਸਿੰਘ ਨੇ ਬਸਤੀਵਾਦੀ ਸ਼ਾਸਨ ਤੋਂ ਆਜ਼ਾਦੀ ਲਈ ਲੜਾਈ ਲੜੀ ਅਤੇ ਸੋਸ਼ਣ, ਭੁੱਖਮਰੀ ਅਤੇ ਅਸਮਾਨਤਾ ਤੋਂ ਮੁਕਤ ਸਮਾਜ ਦਾ ਸੁਪਨਾ ਸਿਰਜਿਆ। ‘ਕਾਰਵਾਂ 2026’ ਦਰਸਾਉਂਦਾ ਹੈ ਕਿ ਡੀਏਵੀ ਕਾਲਜ ਅਜਿਹੇ ਨਾਗਰਿਕਾਂ ਦਾ ਨਿਰਮਾਣ ਕਰ ਰਿਹਾ ਹੈ, ਜਿਨ੍ਹਾਂ ਵਿੱਚ ਸਹੀ-ਗਲਤ ਦੀ ਪਛਾਣ ਕਰਨ ਦੇ ਗੁਣ ਹੋਣ। ਉਨ੍ਹਾਂ ਨੌਜਵਾਨਾਂ ਨੂੰ ਇਸ 'ਕਾਰਵਾਂ' ਨੂੰ ਅੱਗੇ ਵਧਾਉਣ ਲਈ ਕਿਹਾ, ਤਾਂ ਜੋ 'ਰੰਗਲਾ ਪੰਜਾਬ' ਅਤੇ ਇੱਕ ਮਜ਼ਬੂਤ ਭਾਰਤ ਦਾ ਨਿਰਮਾਣ ਕੀਤਾ ਜਾ ਸਕੇ, ਜਿਸ ਦਾ ਸਾਡੇ ਸ਼ਹੀਦਾਂ ਨੇ ਸੁਪਨਾ ਦੇਖਿਆ ਸੀ।
ਸ਼ਹੀਦ ਭਗਤ ਸਿੰਘ ਦੀ ਭਾਣਜੀ ਸ੍ਰੀਮਤੀ ਗੁਰਜੀਤ ਕੌਰ ਢੱਟ ਦੀ ਮੌਜੂਦਗੀ ਨੇ ਇਸ ਸਮਾਰੋਹ ਦੇ ਮਾਣ ਨੂੰ ਹੋਰ ਵਧਾ ਦਿੱਤਾ ਅਤੇ ਉਨ੍ਹਾਂ ਆਪਣੇ ਮਾਮੇ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਸਥਾਈ ਆਦਰਸ਼ਾਂ ਨੂੰ ਦਰਸਾਉਂਦਿਆਂ ਇੱਕ ਭਾਵਨਾਤਮਕ ਸ਼ਰਧਾਂਜਲੀ ਦਿੱਤੀ, ਜਿਸ ਨੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਪ੍ਰਿੰਸੀਪਲ ਡਾ. ਮੋਨਾ ਨਾਰੰਗ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਇੱਕ ਅਜਿਹੀ ਸ਼ਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਇਤਿਹਾਸ ਦੀ ਸੰਜੀਦਗੀ ਦਾ ਨੌਜਵਾਨਾਂ ਦੀ ਊਰਜਾ ਨਾਲ ਬਿਹਤਰ ਸੰਤੁਲਿਤ ਦੇਖਣ ਨੂੰ ਮਿਲਿਆ। ਸੱਭਿਆਚਾਰਕ ਪ੍ਰਦਰਸ਼ਨਾਂ ਦੌਰਾਨ ਸਪਤਕ ਦੇ ਦੇਸ਼ ਭਗਤੀ ਗੀਤਾਂ ਦੇ ਸੁਮੇਲ ਨਾਲ ਦੇਸ਼ ਦੀਆਂ ਮੂਲ ਕਦਰਾਂ-ਕੀਮਤਾਂ ਦੀ ਝਲਕ ਦੇਖਣ ਨੂੰ ਮਿਲੀ। ਗੁਰਵਿੰਦਰ ਅਤੇ ਕਰਸ਼ੁਭਜੀਤ ਸਿੰਘ ਦੀ "ਭਗਤ ਸਿੰਘ ਦੀ ਵਾਰ" ਦੀ ਵਿਸ਼ੇਸ਼ ਪੇਸ਼ਕਾਰੀ ਨੇ ਇਨਕਲਾਬੀ ਦੀ ਭਾਵਨਾ ਨੂੰ ਜੀਵਤ ਕਰ ਦਿੱਤਾ। ਦਿਲ ਖਿੱਚਵਾਂ ਦੇਸ਼ ਭਗਤੀ ਨਾਚ-ਨਾਟਕ, ਗੁਰਪ੍ਰੀਤ ਕੌਰ ਅਤੇ ਗੁਰਕਮਲ ਸਿੰਘ ਦੁਆਰਾ ਦਿਲ ਖਿੱਚਵੀਂ ਕਵਿਤਾ ਅਤੇ ਗਾਇਕ ਮੰਨਾ ਮੰਡ ਦੇ ਜੋਸ਼ੀਲੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।
ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰ ਪ੍ਰਿੰਸੀਪਲ ਆਰ. ਸੀ. ਜੀਵਨ ਵੀ ਮੌਜੂਦ ਸਨ। ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਸੁਮਿਤਾ ਬਖਸ਼ੀ (ਡੀ.ਐਸ.ਡਬਲਯੂ), ਡਾ. ਪੂਰਨਿਮਾ ਸਹਿਗਲ (ਵਧੀਕ ਡੀ.ਐਸ.ਡਬਲਯੂ) ਅਤੇ ਡਾ. ਮਨਮਿੰਦਰ ਸਿੰਘ ਆਨੰਦ (ਡਿਪਟੀ ਡੀ.ਐਸ.ਡਬਲਯੂ) ਦੀ ਅਗਵਾਈ ਹੇਠ ਕੀਤਾ ਗਿਆ ਸੀ।

Aman-Arora-Kicks-off-3-day-kaarvaan-2026-At-Dav-College


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead