- ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਮੈਂ ਡਰੱਗ ਮਾਫੀਆ ਵਿਰੁੱਧ ਨਿਡਰਤਾ ਨਾਲ ਲੜਾਈ ਲੜਨ ਅਤੇ ਉਹਨਾਂ ਦੇ ਨੈੱਟਵਰਕ ਨੂੰ" />
March 27, 2026 01:38:54

ਮਨੀਸ਼ ਸਿਸੋਦੀਆ ਦਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਪੱਸ਼ਟ ਸੰਦੇਸ਼: ਜੇਕਰ ਕੋਈ ਵਿਧਾਇਕ ਜਾਂ ਮੰਤਰੀ ਡਰੱਗ ਮਾਫੀਆ ਨਾਲ ਲੜਨ ਲਈ ਝਿਜਕਦਾ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਸ਼ਰਮਿੰਦਾ ਕਰਨ ਦੀ ਬਜਾਏ 'ਆਪ' ਪਾਰਟੀ ਛੱਡ ਦੇਣੀ ਚਾਹੀਦੀ ਹੈ

Mar25,2026 | Meenu Galhotra | Ludhiana

- ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਮੈਂ ਡਰੱਗ ਮਾਫੀਆ ਵਿਰੁੱਧ ਨਿਡਰਤਾ ਨਾਲ ਲੜਾਈ ਲੜਨ ਅਤੇ ਉਹਨਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਰਾਜਨੀਤੀ ਵਿੱਚ ਆਏ ਹਾਂ: ਮਨੀਸ਼ ਸਿਸੋਦੀਆ
-ਕਿਸੇ ਵੀ ਮੰਤਰੀ, ਵਿਧਾਇਕ ਅਤੇ ਹਲਕਾ ਇੰਚਾਰਜ ਨੂੰ ਚੈਨ ਨਾਲ ਨਹੀਂ ਸੌਣਾ ਚਾਹੀਦਾ ਜਦੋਂ ਤੱਕ ਨਸ਼ੇ ਇੱਕ ਵਾਰਡ ਜਾਂ ਪਿੰਡ ਵਿੱਚ ਵੀ ਵਿਕਦੇ ਹਨ: ਮਨੀਸ਼ ਸਿਸੋਦੀਆ
-ਨਸ਼ੇ ਦੇ ਵਪਾਰ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ 'ਆਪ' ਦਾ ਹੋਵੇ, ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ: ਮਨੀਸ਼ ਸਿਸੋਦੀਆ
‘ਆਪ' ਸੰਘਰਸ਼ ’ਚੋਂ ਪੈਦਾ ਹੋਈ ਸੀ, ਭ੍ਰਿਸ਼ਟਾਚਾਰ ਨਾਲ ਨਜਿੱਠਣ ਦਾ ਇਸਦਾ ਟਰੈਕ ਰਿਕਾਰਡ ਹੁਣ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰੇਗਾ : ਮਨੀਸ਼ ਸਿਸੋਦੀਆ
- ਭਗਵੰਤ ਮਾਨ ਸਰਕਾਰ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ: ਹਰਦੀਪ ਸਿੰਘ ਮੁੰਡੀਆਂ




ਪਾਰਟੀ ਦੇ ਅੰਦਰ ਇੱਕ ਸਪੱਸ਼ਟ ਲਾਲ ਲਕੀਰ ਖਿੱਚਦੇ ਹੋਏ, ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਆਮ ਆਦਮੀ ਪਾਰਟੀ (ਆਪ) ਵਿੱਚ ਡਰੱਗ ਮਾਫੀਆ ਨਾਲ ਨਜਿੱਠਣ ਲਈ ਤਿਆਰ ਨਾ ਹੋਣ ਵਾਲਿਆਂ ਲਈ ਕੋਈ ਜਗ੍ਹਾ ਨਹੀਂ ਹੈ, ਇਹ ਜ਼ੋਰ ਦੇ ਕੇ ਕਿਹਾ ਕਿ ਜੋ ਵੀ ਝਿਜਕਦਾ ਹੈ ਉਸਨੂੰ ਅਰਵਿੰਦ ਕੇਜਰੀਵਾਲ ਦੀ ਬਦਨਾਮੀ ਕਰਨ ਦੀ ਬਜਾਏ ਇੱਕ ਪਾਸੇ ਹੋ ਜਾਣਾ ਚਾਹੀਦਾ ਹੈ। 'ਯੁੱਧ ਨਸ਼ਿਆਂ ਵਿਰੁੱਧ' ਅਧੀਨ ਮਾਲਵਾ ਜ਼ੋਨ ਦੀ ਮੀਟਿੰਗ ਦੌਰਾਨ, ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ 'ਆਪ' ਦੇ ਰਾਜਨੀਤਿਕ ਉਦੇਸ਼ ਦਾ ਕੇਂਦਰ ਹੈ, ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ ਵਰਗੇ ਨੇਤੇ ਅਤੇ ਉਹ ਖੁਦ ਅਜਿਹੇ ਮਾਫੀਆ ਦਾ ਨਿਡਰਤਾ ਨਾਲ ਸਾਹਮਣਾ ਕਰਨ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਰਾਜਨੀਤੀ ਵਿੱਚ ਆਏ ਹਨ।
ਜ਼ੀਰੋ-ਟੌਲਰੈਂਸ ਪਹੁੰਚ ਨੂੰ ਦੁਹਰਾਉਂਦੇ ਹੋਏ, 'ਆਪ' ਪੰਜਾਬ ਪ੍ਰਭਾਰੀ ਨੇ ਸਪੱਸ਼ਟ ਕੀਤਾ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ 'ਆਪ' ਨਾਲ ਸਬੰਧਤ ਹੋਣ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੀ ਸ਼ੁਰੂਆਤ ਸੰਘਰਸ਼ ਵਿੱਚ ਹੋਈ ਅਤੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਦਾ ਇਸਦਾ ਟਰੈਕ ਰਿਕਾਰਡ ਹੁਣ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਇੱਕ ਨਿਰਣਾਇਕ ਲੜਾਈ ਲੜੇਗੀ।
ਇਕੱਠ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਇੱਕ ਲੰਬੀ ਅਤੇ ਫੈਸਲਾਕੁੰਨ ਜੰਗ ਹੈ, ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਸਾਂਝੀ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਯੋਧਿਆਂ ਵਾਂਗ ਲੜਨਾ ਪਵੇਗਾ। ਇਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਸਾਂਝੀ ਜੰਗ ਹੈ। ਉਨ੍ਹਾਂ ਅੱਗੇ ਕਿਹਾ ਕਿ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ, ਭਾਵੇਂ ਉਸਦੀ ਸਿਆਸੀ ਪਹੁੰਚ ਕਿੰਨੀ ਵੀ ਕਿਉਂ ਨਾ ਹੋਵੇ।
ਪੰਜਾਬ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਸਿਸੋਦੀਆ ਨੇ ਕਿਹਾ ਕਿ ਅਸੀਂ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਨਾਲ ਸਬੰਧ ਰੱਖਦੇ ਹਾਂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਿਆਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ। ਇਹ ਜੰਗ ਸਿਰਫ਼ ਹਿੰਮਤ ਅਤੇ ਦ੍ਰਿੜ ਇਰਾਦੇ ਨਾਲ ਜਿੱਤੀ ਜਾ ਸਕਦੀ ਹੈ। ਸਾਨੂੰ ਹੌਸਲਾ ਨਹੀਂ ਹਾਰਨਾ ਚਾਹੀਦਾ।
ਉਨ੍ਹਾਂ ਨੇ ‘ਆਪ’ ਦੀ ਵਿਚਾਰਧਾਰਾ ਬਾਰੇ ਗੱਲ ਕਰਦਿਆਂ ਕਿਹਾ ਕਿ ਜਿਵੇਂ ‘ਆਪ’ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ ਸਗੋਂ ਭ੍ਰਿਸ਼ਟਾਚਾਰ ਵਿਰੁੱਧ ਇੱਕ ਅੰਦੋਲਨ ਹੈ, ਉਸੇ ਤਰ੍ਹਾਂ ਸਾਨੂੰ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਨੂੰ ਵੀ ਬਾਹਰ ਕੱਢਣਾ ਪਵੇਗਾ। ਉਨ੍ਹਾਂ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਪਿੰਡਾਂ ਦੀਆਂ ਰੱਖਿਆ ਕਮੇਟੀਆਂ ਅਤੇ ਗਰਾਊਂਡ ਵਰਕਰਾਂ ਨਾਲ ਮਿਲ ਕੇ ਕੰਮ ਕਰਨ ਅਤੇ ਆਪਣੇ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ।
ਪਾਰਟੀ ਦੇ ਸਫਰ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸੰਘਰਸ਼ ਵਿੱਚੋਂ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਰਵਿੰਦ ਕੇਜਰੀਵਾਲ, ਸਤਿੰਦਰ ਜੈਨ ਅਤੇ ਮੈਨੂੰ ਕਥਿਤ ਸ਼ਰਾਬ ਘੁਟਾਲੇ ਵਿੱਚ ਨਿਸ਼ਾਨਾ ਬਣਾਇਆ ਗਿਆ, ਪਰ ਅਦਾਲਤ ਨੇ ਪਾਇਆ ਕਿ ਕੋਈ ਕੇਸ ਹੀ ਨਹੀਂ ਸੀ। ਇੰਨੀਆਂ ਚੁਣੌਤੀਆਂ ਦੇ ਬਾਵਜੂਦ ਸਰਕਾਰ ਨੇ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਹਨ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸਰਕਾਰ ਦੇ ਸਖ਼ਤ ਰਵੱਈਏ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਵੱਡੇ ਤਸਕਰਾਂ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰਨ ਜਾਂ ਢਾਹੁਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਲੁਧਿਆਣਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਐਨ.ਜੀ.ਓਜ਼ ਦੇ ਸਾਂਝੇ ਯਤਨਾਂ ਦਾ ਰੋਡਮੈਪ ਪੇਸ਼ ਕੀਤਾ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 2,500 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 12 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਮੀਟਿੰਗ ਵਿੱਚ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਦਲਜੀਤ ਸਿੰਘ ਭੋਲਾ ਗਰੇਵਾਲ ਸਮੇਤ ਹੋਰ ਕਈ ਵਿਧਾਇਕ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Manish-Sisodia-s-Clear-Message-To-Ministers-Mlas-If-Any-Mla-Or-Minister-Isn-t-In-Politics-To-Fight-Drug-Mafia-They-Should-Not-Embarrass-Arvind-Kejriwal-Must-Leave-Aap


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead