April 3, 2026 15:55:35

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Apr2,2026 | Anupam | Chandigarh

*ਸ਼ੁੱਧ ਜੀ.ਐਸ.ਟੀ. ਸੰਗ੍ਰਹਿ 26,601 ਕਰੋੜ ਰੁਪਏ ਤੱਕ ਪਹੁੰਚਿਆ, ਪੰਜਾਬ ਕੌਮੀ ਔਸਤ ਨੂੰ ਪਛਾੜ ਕੇ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ*
*ਮਾਰਚ 2026 ਵਿੱਚ 16.6% ਦਾ ਵਾਧਾ, ਸ਼ੁੱਧ ਸੰਗ੍ਰਹਿ 2,231.93 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ*
*ਪੰਜਾਬ ਨੇ ਵਿੱਤੀ ਸਾਲ 2025-26 ਵਿੱਚ ਸ਼ੁਰੂਆਤੀ ਮਜ਼ਬੂਤ ਵਾਧਾ, ਜੀ.ਐਸ.ਟੀ. 2.0 ਨੀਤੀ ਕਾਰਨ ਆਈ ਗਿਰਾਵਟ ਅਤੇ ਆਖਰੀ ਤਿਮਾਹੀ ਵਿੱਚ ਸ਼ਾਨਦਾਰ ਰਿਕਵਰੀ ਦੇਖੀ: ਹਰਪਾਲ ਸਿੰਘ ਚੀਮਾ*
*ਵਿੱਤ ਮੰਤਰੀ ਨੇ ਇਸ ਵਾਧੇ ਦਾ ਸਿਹਰਾ ਇਨਫੋਰਸਮੈਂਟ ਅਤੇ ਬਿਹਤਰ ਕਰ ਪਾਲਣਾ ਨੂੰ ਦਿੱਤਾ*
*ਤੇਜੀ ਨਾਲ ਵੱਧ ਰਹੀ ਆਰਥਿਕਤਾ, ਬਿਹਤਰ ਕਰ ਪਾਲਣਾ ਅਤੇ ਇਨਫੋਰਸਮੈਂਟ ਯਤਨ ਵਿੱਤੀ ਸਾਲ 2026-27 ਵਿੱਚ ਜੀ.ਐਸ.ਟੀ. ਵਿਕਾਸ ਦਰ ਨੂੰ ਹੋਰ ਬਿਹਤਰ ਬਣਾਉਣਗੇ: ਹਰਪਾਲ ਸਿੰਘ ਚੀਮਾ*


ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਵਿੱਤੀ ਸਾਲ 2025-26 ਲਈ ਨਿਰੰਤਰ ਅਤੇ ਵਿਆਪਕ ਮਾਲੀਆ ਵਾਧਾ ਦਰਜ ਕੀਤਾ ਹੈ ਕਿਉਂਕਿ ਮਾਰਚ ਮਹੀਨੇ ਤੱਕ ਸ਼ੁੱਧ ਜੀ.ਐਸ.ਟੀ. ਸੰਗ੍ਰਹਿ 2024-25 ਦੇ 23642.08 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ 26601.12 ਕਰੋੜ ਰੁਪਏ ਤੱਕ ਪਹੁੰਚ ਗਿਆ, ਜਿਸ ਵਿੱਚ 2959.04 ਕਰੋੜ ਰੁਪਏ ਦਾ ਠੋਸ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, “ਇਸ ਨਿਰੰਤਰ ਵਿੱਤੀ ਪਸਾਰ ਨੇ ਪੰਜਾਬ ਨੂੰ ਕੌਮੀ ਔਸਤ ਤੋਂ ਅੱਗੇ ਰੱਖਦਿਆਂ ਸ਼ੁੱਧ ਜੀ.ਐਸ.ਟੀ. ਮਾਲੀਆ ਵਿਚ ਲਗਭਗ 6% ਵਾਧਾ ਦਰਜ ਕੀਤਾ, ਜਿਸ ਨਾਲ ਸੂਬਾ ਜੀ.ਐਸ.ਟੀ. ਜੁਟਾਉਣ ਵਿੱਚ ਇੱਕ ਮਜ਼ਬੂਤ ਪ੍ਰਦਰਸ਼ਨਕਾਰ ਵਜੋਂ ਸਥਾਪਿਤ ਹੋਇਆ ਹੈ।”
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਤਿੰਨ-ਪੜਾਵੀ ਮਾਲੀਆ ਚਾਲ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ ਜਿਸ ਵਿੱਚ ਸ਼ੁਰੂਆਤੀ ਮਜ਼ਬੂਤ ਲਾਭ,ਜੀ.ਐਸ.ਟੀ. 2.0 ਨੀਤੀ ਕਾਰਨ ਆਈ ਗਿਰਾਵਟ ਅਤੇ ਆਖਰੀ ਤਿਮਾਹੀ ਵਿੱਚ ਇੱਕ ਸ਼ਾਨਦਾਰ ਰਿਕਵਰੀ ਸ਼ਾਮਲ ਹੈ। ਉਨ੍ਹਾ ਕਿਹਾ, “ਪਹਿਲੇ ਛੇ ਮਹੀਨਿਆਂ (ਅਪ੍ਰੈਲ ਤੋਂ ਸਤੰਬਰ 2025) ਵਿੱਚ, ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 2,478.19 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ ਕੀਤਾ, ਜੋ ਕਿ 23% ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰਾਜ-ਪੱਧਰੀ ਇਨਫੋਰਸਮੈਂਟ ਅਤੇ ਪਾਲਣਾ ਦੇ ਪ੍ਰਭਾਵਸ਼ਾਲੀ ਉਪਾਵਾਂ ਦੁਆਰਾ ਸੰਚਾਲਿਤ ਮਜ਼ਬੂਤ ਮਾਲੀਆ ਜੁਟਾਉਣ ਦਾ ਪ੍ਰਮਾਣ ਹੈ।”
ਜੀ.ਐਸ.ਟੀ. 2.0 ਨੀਤੀ ਕਾਰਨ ਆਈਆਂ ਚੁਣੌਤੀਆਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਸਾਲ ਦੇ ਪਹਿਲੇ ਅੱਧ ਦੌਰਾਨ ਵੱਡੇ ਵਾਧੇ ਤੋਂ ਬਾਅਦ ਅਕਤੂਬਰ ਤੋਂ ਦਸੰਬਰ ਦੀ ਤਿਮਾਹੀ ਵਿੱਚ ਗਿਰਾਵਟ ਆਈ, ਜਿੱਥੇ ਸ਼ੁੱਧ ਸੰਗ੍ਰਹਿ ਵਿੱਚ 193.04 ਕਰੋੜ ਰੁਪਏ (-3%) ਦੀ ਕਮੀ ਆਈ, ਜੋ ਕਿ ਮੁੱਖ ਤੌਰ 'ਤੇ ਕੇਂਦਰ ਦੁਆਰਾ ਸੰਚਾਲਿਤ ਜੀ.ਐਸ.ਟੀ. 2.0 ਨੀਤੀਗਤ ਤਬਦੀਲੀਆਂ ਕਾਰਨ ਸੀ। ਇਸ ਪੜਾਅ ਦੇ ਨਤੀਜੇ ਵਜੋਂ ਲਗਭਗ 400 ਕਰੋੜ ਰੁਪਏ ਦਾ ਅਨੁਮਾਨਿਤ ਮਾਲੀਆ ਪ੍ਰਭਾਵ ਪਿਆ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਰਗਰਮ ਦਖਲ ਕਾਰਨ ਜਨਵਰੀ ਤੋਂ ਮਾਰਚ 2026 ਦੀ ਤਿਮਾਹੀ ਵਿੱਚ ਤੇਜ਼ੀ ਨਾਲ ਰਿਕਵਰੀ ਹੋਈ, ਜਿਸ ਵਿੱਚ ਕੁੱਲ ਸੰਗ੍ਰਹਿ ਵਿੱਚ 564.97 ਕਰੋੜ ਰੁਪਏ (9%) ਅਤੇ ਸ਼ੁੱਧ ਸੰਗ੍ਰਹਿ ਵਿੱਚ 669.09 ਕਰੋੜ ਰੁਪਏ (11%) ਦਾ ਵਾਧਾ ਹੋਇਆ, ਜਿਸ ਨੇ ਪਹਿਲਾਂ ਆਈ ਗਿਰਾਵਟ ਨੂੰ ਪੂਰਾ ਕਰਦਿਆਂ ਵਿਕਾਸ ਦੇ ਰਾਹ ਨੂੰ ਮੁੜ ਬਹਾਲ ਕੀਤਾ।”
ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਜੀ.ਐਸ.ਟੀ. ਸੰਗ੍ਰਹਿ ਵਿੱਚ ਲਗਾਤਾਰ ਵਾਧਾ, ਖਾਸ ਕਰਕੇ ਆਖਰੀ ਤਿਮਾਹੀ ਵਿੱਚ ਮਜ਼ਬੂਤ ਰਿਕਵਰੀ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੌਮੀ ਪੱਧਰ 'ਤੇ ਆਈਆਂ ਤਬਦੀਲੀ ਵਾਲੀਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਸਰਕਾਰ ਮਾਲੀਆ ਜੁਟਾਉਣ ਨੂੰ ਹੋਰ ਵਧਾਉਣ ਲਈ ਪਾਲਣਾ ਢਾਂਚੇ ਨੂੰ ਮਜ਼ਬੂਤ ਕਰਨ, ਤਕਨਾਲੋਜੀ ਦੀ ਵਰਤੋਂ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ।”
ਵਿੱਤ ਮੰਤਰੀ ਚੀਮਾ ਨੇ ਕਿਹਾ, "ਇਸ ਦੇ ਉਲਟ, ਕਈ ਵੱਡੇ ਸੂਬਿਆਂ ਜਿਵੇਂ ਕਿ ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਅਤੇ ਮੱਧ ਪ੍ਰਦੇਸ਼ ਨੇ ਮਾਰਚ 2026 ਅਤੇ ਸਾਲਾਨਾ ਅੰਕੜਿਆਂ ਦੋਵਾਂ ਵਿੱਚ ਨਕਾਰਾਤਮਕ ਵਿਕਾਸ ਦਰਜ ਕੀਤਾ, ਜੋ ਜੀ.ਐਸ.ਟੀ. ਸੰਗ੍ਰਹਿ ਵਿੱਚ ਵਿਆਪਕ ਤਣਾਅ ਨੂੰ ਦਰਸਾਉਂਦਾ ਹੈ।"
ਵਿੱਤੀ ਸਾਲ 2026-27 ਵਿੱਚ ਸੂਬੇ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ ਹੋਰ ਵਾਧਾ ਹੋਣ ਦਾ ਪੂਰਾ ਭਰੋਸਾ ਪ੍ਰਗਟਾਉਂਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਭਰੋਸੇ ਦਾ ਸਿਹਰਾ ਸੂਬਾ ਸਰਕਾਰ ਦੇ ਲਗਾਤਾਰ ਇਨਫੋਰਸਮੈਂਟ ਯਤਨਾਂ, ਬਿਹਤਰ ਪਾਲਣਾ, ਅਤੇ ਤੇਜੀ ਨਾਲ ਵੱਧ ਰਹੀ ਆਰਥਿਕਤਾ ਨੂੰ ਦਿੱਤਾ, ਜਿਨ੍ਹਾਂ ਤੋਂ ਮਾਲੀਏ ਦੇ ਵਾਧੇ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੀ ਉਮੀਦ ਹੈ।

Punjab-Registers-12-52-Surge-In-Net-Gst-Collection-In-Fy-2025-26-Harpal-Singh-Cheema


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead