April 10, 2026 15:24:32

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

Apr9,2026 | Meenu Galhotra | Chandigarh

*ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਗਰੀਬ ਘਰਾਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਮਿਲਿਆ ਮਜ਼ਬੂਤ ਸਹਾਰਾ*
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਵੱਲ ਵੱਡਾ ਕਦਮ*

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਸਰਕਾਰ ਦੇ ਹਿੱਸੇ ਵਜੋਂ 245 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ 2 ਲੱਖ 45 ਹਜ਼ਾਰ ਤੋਂ ਵੱਧ ਯੋਗ ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਸ ਰਕਮ ਨਾਲ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਪੜ੍ਹਾਈ ਦਾ ਵਿੱਤੀ ਬੋਝ ਘਟਿਆ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹਜ਼ਾਰਾਂ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਣ ਬਣ ਰਹੀ ਹੈ, ਜਿਸ ਨਾਲ ਉਹ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।
ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਜਦੋਂ ਗਰੀਬ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਅੱਗੇ ਵਧਦੇ ਹਨ ਤਾਂ ਇਹ ਨਾ ਸਿਰਫ ਉਨ੍ਹਾਂ ਦੇ ਪਰਿਵਾਰਾਂ, ਸਗੋਂ ਪੂਰੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਵਚਨਬੱਧ ਹੈ।

Punjab-Government-Releases-Rs-245-Crore-Under-Post-matric-Scholarship-Major-Relief-For-2-45-Lakh-Students-Dr-Baljit-Kaur


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead