April 21, 2026 13:55:06

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Apr16,2026 | Meenu Galhotra/Anupam | Chandigarh

*ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ: ਹਰਪਾਲ ਸਿੰਘ ਚੀਮਾ*
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ*


ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, "ਸਰਕਾਰ ਇੱਕ ਅਜਿਹੀ ਯੋਜਨਾ 'ਤੇ ਕੰਮ ਕਰ ਰਹੀ ਹੈ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਬਿਨਾਂ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਕੀਤੇ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।"
ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਦਫ਼ਤਰੀ ਕਰਮਚਾਰੀ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ, 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸ਼ਾਮਲ ਸਨ, ਨਾਲ ਲਗਭਗ ਦੋ ਘੰਟੇ ਲੰਬੀਆਂ ਮੀਟਿੰਗਾਂ ਕੀਤੀਆਂ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ ਮੀਟਿੰਗਾਂ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਪ੍ਰਸ਼ਾਸਨਿਕ ਕਾਰਵਾਈਆਂ ਪਹਿਲਾਂ ਹੀ ਪ੍ਰਗਤੀ ਅਧੀਨ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਹੋਈ ਮੀਟਿੰਗ ਵਿੱਚ ਸੰਬੰਧਿਤ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਵਿੱਤ ਮੰਤਰੀ ਨੂੰ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਮੰਗਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਹਾਜ਼ਰ ਅਧਿਕਾਰੀਆਂ ਵਿੱਚ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡਾ. ਸੱਯਦ ਸਹਿਰਿਸ਼ ਅਸਗਰ ਦੇ ਨਾਲ-ਨਾਲ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਨੁਮਾਇੰਦਗੀ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ, ਹਰਜਿੰਦਰਪਾਲ ਸਿੰਘ, ਲਛਮਣ ਸਿੰਘ ਅਤੇ ਜਗਦੀਪ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ ਨੇ ਕੀਤੀ। ਰਾਜੀਵ ਕੁਮਾਰ, ਰੇਸ਼ਮ ਖੇਮੂਆਣਾ ਅਤੇ ਜਗਦੀਸ਼ ਕੁਮਾਰ ਜੱਗੀ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਨੁਮਾਇੰਦਗੀ ਕੀਤੀ। ਸੰਦੀਪ ਸਿੰਘ ਗਿੱਲ, ਗੁਰਦਾਸ ਸਿੰਘ ਮਾਨਸਾ ਅਤੇ ਬਲਕਾਰ ਮਘਾਣੀਆ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕੀਤੀ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਨੁਮਾਇੰਦਗੀ ਡਾ. ਟੀਨਾ, ਡਾ. ਅਜੈ ਕੁਮਾਰ ਅਤੇ ਅਸ਼ਪ੍ਰੀਤ ਕੌਰ ਨੇ ਕੀਤੀ। ਰਮਨਜੀਤ ਸਿੰਘ ਗਿੱਲ, ਜਗਜੀਵਨ ਸਿੰਘ ਅਤੇ ਆਰਤੀ ਬਾਲਾ ਨੇ ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਕੀਤੀ, ਜਦਕਿ ਧੰਨਾ ਮੱਲ ਗੋਇਲ, ਐਚ.ਐਸ. ਰਾਣੂ ਅਤੇ ਸੁਰਜੀਤ ਸਿੰਘ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਚਿੰਤਾਵਾਂ ਪੇਸ਼ ਕੀਤੀਆਂ।

Bhagwant-Mann-Govt-Committed-To-Resolving-Employees-Legitimate-Issues-Without-Delay-Harpal-Singh-Cheema


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead