ਪਛਾਣ ਪੱਤਰ ਤੇ ਵੋਟਰ ਕਾਰਡ ਬਣਵਾਉਣਾ ਬਹੁ "> ਪਛਾਣ ਪੱਤਰ ਤੇ ਵੋਟਰ ਕਾਰਡ ਬਣਵਾਉਣਾ ਬਹੁ" />
April 21, 2026 13:48:07

ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਦੌਰਾਨ ਸਮੱਸਿਆਵਾਂ ਸੁਣੀਆਂ

Apr17,2026 | Meenu Galhotra | Malerkotla

*ਪਛਾਣ ਪੱਤਰ ਤੇ ਵੋਟਰ ਕਾਰਡ ਬਣਵਾਉਣਾ ਬਹੁਤ ਜ਼ਰੂਰੀਡਿਪਟੀ ਕਮਿਸ਼ਨਰ
*ਕਿਸੇ ਵੀ ਸਿੱਖਿਆ ਸੰਸਥਾ ਵੱਲੋਂ ਟਰਾਂਸਜੈਂਡਰ ਬੱਚਿਆਂ ਦੇ ਦਾਖਲੇ ਤੋਂ ਇਨਕਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮਸਲਿਆਂ ਅਤੇ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਦੌਰਾਨ ਟਰਾਂਸਜੈਂਡਰ ਭਾਈਚਾਰੇ ਦੇ ਪ੍ਰਤੀਨਿਧੀਆਂ ਦੀਆਂ ਮੁੱਖ ਚੁਣੌਤੀਆਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰਤੇ ਹੱਲ ਹੋ ਸਕਣ ਵਾਲੇ ਮਸਲੇ ਤੁਰੰਤ ਨਿਪਟਾਏ ਜਾਣਗੇ,ਜਦਕਿ ਬਾਕੀ ਮਾਮਲਿਆਂ ਨੂੰ ਉੱਚ ਅਧਿਕਾਰੀਆਂ ਕੋਲ ਭੇਜ ਕੇ ਸਮੇਂਬੱਧ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਟਰਾਂਸਜੈਂਡਰ ਵਿਅਕਤੀਆਂ ਲਈ ਪਛਾਣ ਪੱਤਰ ਅਤੇ ਵੋਟਰ ਕਾਰਡ ਬਣਵਾਉਣ ਦੀ ਮਹੱਤਤਾਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦਸਤਾਵੇਜ਼ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਅਤਿ ਜ਼ਰੂਰੀ ਹਨ। ਉਨ੍ਹਾਂ ਸਮੂਹ ਟਰਾਂਸਜੈਂਡਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਜਲਦ ਤਿਆਰ ਕਰਵਾਉਣ। ਸਿੱਖਿਆ ਦੇ ਖੇਤਰ ਵਿੱਚ ਸਮਾਨ ਅਧਿਕਾਰਾਂ ਨੂੰ ਯਕੀਨੀ ਬਣਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਿੱਖਿਆ ਸੰਸਥਾਨਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਟਰਾਂਸਜੈਂਡਰ ਬੱਚੇ ਦੇ ਦਾਖਲੇ ਤੋਂ ਇਨਕਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸਾ ਕੋਈ ਵੀ ਮਾਮਲਾ ਸਾਹਮਣੇ ਆਉਣਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਂਸਜੈਂਡਰ ਵਿਅਕਤੀਆਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਰੱਖਿਆ ਲਈ ਜ਼ਿਲ੍ਹੇ ਵਿੱਚਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲਕਾਇਮ ਕੀਤਾ ਗਿਆ ਹੈ,ਜੋ ਕਾਨੂੰਨੀ ਮਦਦ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਦਾ ਹੈ। ਕਿਸੇ ਵੀ ਤਰ੍ਹਾਂ ਦੇ ਭੇਦਭਾਵ ਜਾਂ ਅਨਿਆਂ ਦੀ ਸੂਰਤ ਵਿੱਚ ਸੈੱਲ ਨਾਲ ਤੁਰੰਤ ਸੰਪਰਕ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਟਰਾਂਸਜੈਂਡਰ ਵਿਅਕਤੀ ਸਵੈ ਸਹਾਇਤਾ ਸਮੂਹ (Self Help Groups)ਬਣਾਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ,ਜਿਸ ਨਾਲ ਉਹ ਆਰਥਿਕ ਤੌਰਤੇ ਮਜ਼ਬੂਤ ਹੋ ਸਕਣਗੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ,ਐੱਸ.ਪੀ (ਪੀ.ਬੀ.ਆਈ) ਰਾਜਵਿੰਦਰ ਸਿੰਘ,ਸੀ.ਡੀ.ਪੀ.ਓ ਪੂਰਨ ਪੰਕਜ ਸ਼ਰਮਾ,ਐਲ.ਡੀ.ਐਮ ਰਾਜਨ ਕੁਮਾਰ,ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Problems-Heard-During-Transgender-Protection-Cell-Meeting


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead