April 21, 2026 13:56:45

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਡਾ. ਇਸ਼ਾਂਕ ਕੁਮਾਰ ਚੱਬੇਵਾਲ

Apr17,2026 | Meenu Galhotra | Hoshiarpur

ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਅਗਵਾਈ ’ਚ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ’ਚ ਦੇਸ਼ ਭਰ ’ਚ ਰਹੇ ਮੋਹਰੀ
ਸਰਕਾਰੀ ਹਾਈ ਸਕੂਲ ਪਿੰਡ ਬਿਛੋਹੀ ’ਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ, ਸਾਇੰਸ ਲੈਬ, ਨਵੇਂ ਕਲਾਸ ਰੂਮ ਸਥਾਪਿਤ
ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਨੇੜਲੇ ਪਿੰਡ ਬਿਛੋਹੀ ਦੇ ਸਰਕਾਰੀ ਹਾਈ ਸਕੂਲ ਵਿਖੇ ਨਵੀਂ ਬਣੀ ਲਾਇਬ੍ਰੇਰੀ, ਸਾਇੰਸ ਲੈਬ ਅਤੇ ਨਵੇਂ ਬਣਾਏ ਕਲਾਸ ਰੂਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ। ਸਰਕਾਰੀ ਹਾਈ ਸਕੂਲ ਪਿੰਡ ਬਿਛੋਹੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ, 9 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਾਇੰਸ ਲੈਬੋਰਟਰੀ ਅਤੇ 7.55 ਲੱਖ ਰੁਪਏ ਦੇ ਖਰਚ ਨਾਲ ਬਣਿਆ ਐਡੀਸ਼ਨਲ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਵੇਲੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਇਕ ਲੱਖ ਤੋਂ ਵੱਧ ਡੈਸਕ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਸੁਖਾਲੇ ਢੰਗ ਨਾਲ ਪੜ੍ਹਾਈ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਬਿਛੋਹੀ ਸਕੂਲ ਵਿਖੇ 5 ਨਵੇਂ ਕੰਪਿਊਟਰ ਅਤੇ 2 ਡਿਜ਼ਟਲ ਸਕਰੀਨਾਂ ਵੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਸਬੰਧੀ ਹਰ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਧੁਨਿਕ ਢੰਗ ਨਾਲ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਅਤੇ ਕੰਪਿਊਟਰ ਲੈਬਾਂ ਦੀ ਸਥਾਪਤੀ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਟਰੇਨਿੰਗ ਲਈ ਵੱਖ-ਵੱਖ ਮੁਲਕਾਂ ਵਿਚ ਭੇਜਿਆ ਜਾ ਰਿਹਾ ਹੈ ਜਿਸ ਨਾਲ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਲੋਬਲ ਪੱਧਰ ਦੇ ਸਿੱਖਿਆ ਸਿਸਟਮ ਅਤੇ ਤਕਨੀਕਾਂ ਬਾਰੇ ਜਾਣੂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ ਦੇ ਸਕੂਲਾਂ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਜੋ ਵਿਦਿਆਰਥੀਆਂ ਲਈ ਬੇਹੱਦ ਲਾਹੇਬੰਦ ਹੋਵੇਗੀ। ਇਸ ਮੌਕੇ ਸਕੂਲ ਪ੍ਰਿੰਸੀਪਲ, ਸਟਾਫ਼, ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ ਜਿਨ੍ਹਾਂ ਨੇ ਡਾ. ਇਸ਼ਾਂਕ ਕੁਮਾਰ ਨਾਲ ਗੱਲਬਾਤ ਵੀ ਕੀਤੀ।--ਕੈਪਸ਼ਨ : ਵਿਧਾਇਕ ਡਾ. ਇਸ਼ਾਂਕ ਕੁਮਾਰ ਸਰਕਾਰੀ ਹਾਈ ਸਕੂਲ ਬਿਛੋਹੀ ਵਿਖੇ ਬੱਚਿਆਂ ਦਾ ਸਨਮਾਨ ਕਰਦੇ ਹੋਏ।ਵਿਧਾਇਕ ਡਾ. ਇਸ਼ਾਂਕ ਕੁਮਾਰ ਸਰਕਾਰੀ ਹਾਈ ਸਕੂਲ ਬਿਛੋਹੀ ਵਿਖੇ ਨਵੀਂ ਲਾਇਬ੍ਰੇਰੀ ਦੇਖਦੇ ਹੋਏ ਅਤੇ ਉਦਘਾਟਨ ਕਰਦੇ ਹੋਏ।

Aam-Aadmi-Party-Government-Has-Achieved-New-Milestones-In-The-Field-Of-Education-Dr-Ishank-Kumar-Chabbewal


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead