April 21, 2026 13:55:58

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Apr17,2026 | Meenu Galhotra | Hoshiarpur

ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਿੰਡ ਸੈਲਾ ਕਲਾਂ ਵਿਖੇ ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਿਜ਼, ਲੁਧਿਆਣਾ ਚੈਪਟਰ ਦੇ ਅਧੀਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ।
ਕਿਸਾਨਾਂ ਨਾਲ ਰੂ-ਬ-ਰੂ ਹੁੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ, ਸੁਧਰੀਆਂ ਕਿਸਮਾਂ, ਖਾਦਾਂ ਦੀ ਸੰਤੁਲਿਤ ਵਰਤੋਂ, ਸਰਵਪੱਖੀ ਕੀਟ ਪ੍ਰਬੰਧਨ ਅਤੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਦੀ ਜਾਣਕਾਰੀ ਲਈ ਯੂਨੀਵਰਸਿਟੀ ਦੇ ਖੇਤੀ ਸਾਹਿਤ ਅਤੇ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ।
ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨ ਖੇਤੀ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ‘ਤੇ ਕਰਨ ਤਾਂ ਜੋ ਇਸ ਦਾ ਪੂਰਾ ਲਾਭ ਲਿਆ ਜਾ ਸਕੇ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਟੈਕਨਾਲੋਜੀ ਮੈਨੇਜਰ (ਆਤਮਾ) ਕੁਲਵਿੰਦਰ ਸਾਹਨੀ ਨੇ ਵਿਭਾਗੀ ਗਤੀਵਿਧੀਆਂ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ ਮਿੱਟੀ ਦੇ ਨਮੂਨੇ ਲੈਣ ਸਬੰਧੀ ਵਿਧੀ ਪ੍ਰਦਰਸ਼ਨੀ ਕੀਤੀ ਗਈ ਤਾਂ ਜੋ ਖਾਦਾਂ ਦੀ ਸੁਚੱਜੀ ਵਰਤੋਂ ਹੋ ਸਕੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਚਾਰਾ ਕਿੱਟ, ਦਾਲਾਂ ਅਤੇ ਤੇਲਬੀਜ ਫਸਲਾਂ ਦੀ ਕਿੱਟ, ਮਿਲਟ ਕਿੱਟ, ਪਸ਼ੂਆਂ ਲਈ ਡੇਅਰੀ ਪ੍ਰੀਮਿਕਸ, ਪਸ਼ੂ ਚਾਟ ਤੇ ਹਲਦੀ ਦਾ ਬੀਜ ਵੀ ਵਿੱਕਰੀ ਲਈ ਉਪਲਬੱਧ ਕਰਵਾਇਆ ਗਿਆ ਅਤੇ ਪੀ.ਏ.ਯੂ. ਦਾ ਖੇਤੀ ਸਾਹਿਤ ਦਿੱਤਾ ਗਿਆ।
ਇਸ ਕੈਂਪ ਵਿੱਚ ਪਿੰਡ ਸੈਲਾ ਕਲਾਂ ਦੇ ਸਾਬਕਾ ਸਰਪੰਚ ਜਸਪਾਲ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਲਛਮਣ ਸਿੰਘ, ਦਲਜੀਤ ਸਿੰਘ, ਗੁਰਮੁੱਖ ਸਿੰਘ ਸਮੇਤ ਹੋਰ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਅਖੀਰ ਵਿੱਚ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਨੇ ਧੰਨਵਾਦ ਦੇ ਸ਼ਬਦ ਸਾਂਝੇ ਕੀਤੇ।

Krishi-Vigyan-Kendra-Organizes-Awareness-Camp-On-Importance-Of-Soil-Testing


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead