April 21, 2026 14:00:45

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

Apr17,2026 | Meenu Galhotra | Hoshiarpur

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ’ਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬੁਨਿਆਦੀ ਢਾਂਚਾ ਕੀਤਾ ਸਥਾਪਿਤ
ਸਕੂਲ ਦੇ ਸਾਲਾਨਾ ਸਮਾਗਮ ’ਚ ਕੀਤੀ ਸ਼ਿਰਕਤ ਅਤੇ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਥੀਆਂ ਦਾ ਸਨਮਾਨ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬੋਰਟਰੀ, 2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਹਾਸਲ ਹੋਵੇਗੀ। ਉਨ੍ਹਾਂ ਕਿਹਾ ਕਿ ਰੇਲਵੇ ਮੰਡੀ ਸਕੂਲ ਦਾ ਗੌਰਵਮਈ ਇਤਿਹਾਸ ਰਿਹਾ ਹੈ ਜਿਸ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਕਾਮਯਾਬ ਵਿਦਿਆਰਥਣਾਂ ਸਮਾਜ ਦੀ ਝੋਲੀ ਪਾਈਆਂ ਹਨ ਜਿਸ ਦਾ ਹੁਸ਼ਿਆਰਪੁਰ ਵਾਸੀਆਂ ਨੂੰ ਹਮੇਸ਼ਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਸਕੂਲ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਹਮੇਸ਼ਾ ਤੱਤਪਰ ਹੈ ਜੋ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਲਈ ਕਾਰਗਰ ਹੋਵੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸ਼ੇਸ਼ ਤਵੱਜੋਂ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਲਾਮਿਸਾਲ ਕੰਮ ਕੀਤੇ ਗਏ ਜੋ ਸਪੱਸ਼ਟ ਤੌਰ ’ਤੇ ਲੋਕਾਂ ਨੂੰ ਵੱਡਾ ਲਾਭ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਪਾਰਕ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਪੈਰੀਂ ਸਮਰੱਥ ਹੋ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਵਿਚ ਆਏ ਵੱਡੇ ਸੁਧਾਰਾਂ ਸਦਕਾ 2026 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ ਜੋ ਆਪਣੇ-ਆਪ ਵਿਚ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੇ ਸਕੂਲ ਦੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਅਤੇ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦੀਆਂ ਸਨਮਾਨ ਵੀ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜਨ ਅਰੋੜਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਸਕੂਲ ਬੈਗ, ਪੈੱਨ ਅਤੇ ਰਜਿਸਟਰ ਵੀ ਮੁਹੱਈਆ ਕਰਵਾਏ ਗਏ। ਸਕੂਲ ਦੇ ਵਾਈਸ ਪ੍ਰਿੰਸੀਪਲ ਪੁਨੀਤ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ।---ਕੈਪਸ਼ਨ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ।ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੀ.ਆਰ.ਅਤੇ ਹੋਰ ਲੈਬਾਰਟਰੀਆਂ ਦਾ ਉਦਘਾਟਨ ਕਰਦੇ ਹੋਏ।

The-Steps-Taken-By-The-Jab-Government-Under-The-Education-Revolution-Have-Benefited-The-Students-Immensely-Bram-Shankar-Jimpa


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead