* ਕਿਹਾ, ਇਹ ਕਾਨੂੰਨ ਪੰਜਾਬ ਵਿੱਚ ਸ਼ਾਂਤੀ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ " />
* ਕਿਹਾ, ਇਹ ਕਾਨੂੰਨ ਪੰਜਾਬ ਵਿੱਚ ਸ਼ਾਂਤੀ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਸਾਬਤ ਹੋਵੇਗਾ
ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸੰਬੰਧੀ ਬਿੱਲ ਹੁਣ ਕਾਨੂੰਨੀ ਰੂਪ ਧਾਰ ਚੁੱਕਾ ਹੈ। ਮਾਨਯੋਗ ਰਾਜਪਾਲ ਵੱਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਨਾਲ ਇਹ ਫੈਸਲਾ ਅਧਿਕਾਰਕ ਤੌਰ ‘ਤੇ ਲਾਗੂ ਹੋ ਗਿਆ ਹੈ, ਜੋ ਸੂਬੇ ਵਿੱਚ ਧਾਰਮਿਕ ਆਸਥਾ ਅਤੇ ਮਰਿਆਦਾ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਇਹ ਪ੍ਰਗਟਾਵਾ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਿੱਲ ਹੁਣ ਪੂਰੀ ਤਰ੍ਹਾਂ ਕਾਨੂੰਨ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਤਹਿਤ ਬੇਅਦਬੀ ਨਾਲ ਜੁੜੇ ਮਾਮਲਿਆਂ ‘ਤੇ ਕੜੀ ਨਿਗਰਾਨੀ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਵਿਧਾਇਕਾ ਭਰਾਜ ਨੇ ਕਿਹਾ ਕਿ ਇਹ ਕਾਨੂੰਨ ਉਹਨਾਂ ਤਾਕਤਾਂ ਲਈ ਸਪਸ਼ਟ ਸੰਦੇਸ਼ ਹੈ ਜੋ ਧਰਮ ਦੇ ਨਾਂ ‘ਤੇ ਸਮਾਜ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਇਸ ਸੰਵੇਦਨਸ਼ੀਲ ਮਸਲੇ ਦਾ ਢੰਗ ਨਾਲ ਹੱਲ ਨਹੀਂ ਕੀਤਾ ਜਾ ਸਕਿਆ, ਪਰ ਮੌਜੂਦਾ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਢੁਕਵਾਂ ਕਦਮ ਚੁੱਕਿਆ ਹੈ। ਉਨ੍ਹਾਂ ਹੋਰ ਕਿਹਾ ਕਿ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਅਜਿਹੀਆਂ ਨਿੰਦਨਯੋਗ ਘਟਨਾਵਾਂ ‘ਤੇ ਰੋਕ ਲੱਗੇਗੀ ਅਤੇ ਕੋਈ ਵੀ ਵਿਅਕਤੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰੇਗਾ। ਇਸ ਨਾਲ ਨਾ ਸਿਰਫ਼ ਕਾਨੂੰਨੀ ਡਰ ਬਣੇਗਾ, ਸਗੋਂ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਸਦਭਾਵਨਾ ਨੂੰ ਵੀ ਮਜ਼ਬੂਤੀ ਮਿਲੇਗੀ।
ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਸ਼ਾਂਤੀ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਸਾਬਤ ਹੋਵੇਗਾ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)