April 22, 2026 15:46:51

ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਦੇ ਮਸਲੇ ਡਿਪਟੀ ਕਮਿਸ਼ਨਰ ਸਾਹਮਣੇ ਰੱਖੇ

Apr20,2026 | Meenu Galhotra | Dhuri/Sangrur

*ਧੂਰੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ: ਪੁਸ਼ਪਿੰਦਰ ਸ਼ਰਮਾ*


ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਧੂਰੀ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਹਾਲ ਹੀ ਵਿੱਚ ਧੂਰੀ ਖੇਤਰ ਵਿੱਚ ਵਪਾਰੀਆਂ ਨਾਲ ਕੀਤੀਆਂ ਗਈਆਂ ਲਗਾਤਾਰ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਇਕੱਠਾ ਕਰਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਸਾਹਮਣੇ ਰੱਖਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਸਮੱਸਿਆਵਾਂ ਦਾ ਨਿਪਟਾਰਾ ਤਰਜੀਹ ਦੇ ਅਧਾਰ ’ਤੇ ਅਤੇ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਣਾ ਲਾਜ਼ਮੀ ਹੈ, ਤਾਂ ਜੋ ਵਪਾਰੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਨਗਰ ਕੌਂਸਲ, ਪੁਲਿਸ ਵਿਭਾਗ, ਬਿਜਲੀ ਵਿਭਾਗ, ਡੀ.ਐੱਫ.ਐੱਸ.ਸੀ. ਅਤੇ ਡੀ.ਐੱਮ.ਓ. ਵਿਭਾਗਾਂ ਨਾਲ ਸੰਬੰਧਿਤ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਹਿਯੋਗ ਨਾਲ ਇਹਨਾਂ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣ।
ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਪੰਜਾਬ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਇਸ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਅਤੇ ਸਰਕਾਰ ਵਿਚਕਾਰ ਸਾਂਝ ਪੈਦਾ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਕਰਵਾਉਣਾ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਧੂਰੀ ਖੇਤਰ ਦੇ ਵਪਾਰੀਆਂ ਦੀ ਹਰ ਵਾਜਬ ਮੰਗ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਸਦਾ ਹੱਲ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਵਪਾਰੀ ਨੂੰ ਅਣਸੁਣਿਆ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਕਰਵਾਈਆਂ ਜਾਣਗੀਆਂ ਤਾਂ ਜੋ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਇਆ ਰੱਖਿਆ ਜਾ ਸਕੇ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਐਸ.ਪੀ. ਰਾਜੇਸ਼ ਛਿੱਬਰ, ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਭੁੱਲਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਮੈਂਬਰ ਮੌਜੂਦ ਸਨ।

Punjab-Traders-Commission-Dhuri-Chairman-Pushpinder-Sharma-Presented-The-Issues-Of-Traders-Before-The-Deputy-Commissioner


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead