ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖ਼ਰੀਦ ਉਪਰੰਤ ਅਨਾਜ ਮੰਡੀਆਂ ’ਚੋਂ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਦੇ ਅੰਦਰ ਮੰਡੀਆਂ ਤੋਂ ਖ਼ਰੀਦੀ ਗਈ ਕਣਕ ਦਾ ਸਟਾਕ ਚੁੱਕਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਮੰਡੀ ਵਾਈਜ਼ ਲਿਫ਼ਟਿੰਗ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਭੰਡਾਰਨ ਦੀ ਸਮਰੱਥਾ ਘੱਟ ਹੈ, ਉਨ੍ਹਾਂ ਵਿੱਚੋਂ ਫ਼ਸਲ ਦੀ ਚੁਕਾਈ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ 5 ਲੱਖ 27 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਪਿਛਲੇ ਸੀਜ਼ਨ ਦੌਰਾਨ 514721 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ।ਸ਼੍ਰੀ ਵਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 79 ਰੈਗੂਲਰ ਅਤੇ 24 ਆਰਜ਼ੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੀਣ ਵਾਲੇ ਪਾਣੀ, ਸ਼ੈੱਡ, ਲਾਈਟਾਂ, ਪਖਾਨਿਆਂ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਤੋਂ ਇਲਾਵਾ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ।ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲ ਨਰਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।
Deputy-Commissioner-Reviews-Wheat-Procurement-Directs-To-Expedite-Lifting
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)