ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾ" />
April 22, 2026 15:44:41

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ

Apr21,2026 | Meenu Galhotra | Kartarpur/Jalandhar

ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹਲਕਾ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਉਪਰੰਤ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Punjab-Government-Committed-To-Purchase-Every-Single-Grain-Of-Wheat-Constituency-Mla-Balkar-Singh


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead