ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸੁਨਾਮ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਭੀਖ ਮੰਗਣ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਸੜਕਾਂ, ਬਾਜ਼ਾਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰਨਾ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਲੋੜੀਂਦੇ ਕਦਮ ਚੁੱਕਣੇ ਸਨ।
ਚੈਕਿੰਗ ਦੌਰਾਨ ਟੀਮ ਵੱਲੋਂ ਸੁਨਾਮ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਗਈ। ਇਸ ਦੌਰਾਨ ਇੱਕ ਬੱਚਾ ਭੀਖ ਮੰਗਦਾ ਹੋਇਆ ਪਾਇਆ ਗਿਆ, ਜਿਸ ਨੂੰ ਟੀਮ ਵੱਲੋਂ ਤੁਰੰਤ ਰੈਸਕਿਊ ਕਰਕੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਗਈ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਦੇ ਹਵਾਲੇ ਕੀਤਾ ਗਿਆ।
ਇਸ ਚੈਕਿੰਗ ਮੁਹਿੰਮ ਵਿੱਚ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਦੀ ਸਾਂਝੀ ਟੀਮ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ। ਸਿੱਖਿਆ ਵਿਭਾਗ ਤੋਂ ਸ੍ਰੀ ਗੁਰਜਿੰਦਰ ਸਿੰਘ, ਪੁਲਿਸ ਵਿਭਾਗ ਤੋਂ ਸ੍ਰੀ ਗੁਰਚਰਨ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU) ਤੋਂ ਸ੍ਰੀਮਤੀ ਨਿਰਮਲ ਕੌਰ ਅਤੇ ਸ੍ਰੀ ਰੂਪਿੰਦਰ ਸਿੰਘ , ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਸ਼ਾਮਲ ਰਹੇ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਭੀਖ ਮੰਗਣ ਵਰਗੀਆਂ ਸਮਾਜਿਕ ਕੁਰਿਵਾਜਾਂ ਤੋਂ ਬਚਾਉਣਾ ਵਿਭਾਗ ਦੀ ਪ੍ਰਾਥਮਿਕਤਾ ਹੈ। ਇਸ ਲਈ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਬੱਚਾ ਭੀਖ ਮੰਗਦਾ ਹੋਇਆ ਵੇਖਿਆ ਜਾਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦੇਣ, ਤਾਂ ਜੋ ਬੱਚਿਆਂ ਦੀ ਸਮੇਂ ਸਿਰ ਸਹਾਇਤਾ ਅਤੇ ਪੁਨਰਵਾਸ ਯਕੀਨੀ ਬਣਾਇਆ ਜਾ ਸਕੇ।
About Us
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)
Address
PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com