* ਸਿੱਖਿਆ ਅਭਿਆਨ ਤਹਿਤ 13 ਸਕੂਲਾਂ ਵਿੱਚ 7  ਕਰੋੜ 85 ਲੱਖ  ਨਾਲ ਬੁਨਿਆਦੀ ਢਾਂਚੇ ਦੇ ਸੁਧਾਰ
April 25, 2026 14:14:43

ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੇ ਸਿਵਲ ਵਰਕਸ ਦਾ ਜਾਇਜ਼ਾ, ਗੁਣਵੱਤਾ ਤੇ ਸਮੇਂਬੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼

Apr22,2026 | Meenu Galhotra | Malerkotla

* ਸਿੱਖਿਆ ਅਭਿਆਨ ਤਹਿਤ 13 ਸਕੂਲਾਂ ਵਿੱਚ 7 ਕਰੋੜ 85 ਲੱਖ ਨਾਲ ਬੁਨਿਆਦੀ ਢਾਂਚੇ ਦੇ ਸੁਧਾਰ
ਕਾਰਜ ਜਾਰੀ-ਵਿਰਾਜ ਐਸ.ਤਿੜਕੇ

• ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ 62 ਲੱਖ 50 ਹਜਾਰ ਦੇ ਵਿਕਾਸ ਕਾਰਜਾਂ ‘ਤੇ ਤਸੱਲੀ, ਤਕਨੀਕੀ ਮਾਪਦੰਡਾਂ ਦੀ ਪਾਲਣਾ ‘ਤੇ ਜ਼ੋਰ



ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਮੱਗਰ ਸਿੱਖਿਆ ਅਭਿਆਨ ਤਹਿਤ ਚੱਲ ਰਹੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ ਸਿਵਲ ਵਰਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਤਕਨੀਕੀ ਮਾਹਿਰਾਂ ਨਾਲ ਮਿਲ ਕੇ ਕੰਮ ਦੀ ਗੁਣਵੱਤਾ, ਗਤੀ ਅਤੇ ਮਿਆਰਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 13 ਸਕੂਲਾਂ ’ਚ 07 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਸਮੱਗਰ ਸਿੱਖਿਆ ਅਭਿਆਨ ਤਹਿਤ ਸਕੂਲਾਂ ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਸਿਵਲ ਵਰਕਸ ਚੱਲ ਰਹੇ ਹਨ ।
ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ ਕਰੀਬ 62 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਤਕਨੀਕੀ ਮਾਹਿਰਾਂ ਨਾਲ ਵਿਸਥਾਰਪੂਰਵਕ ਚਰਚਾ ਕਰਦਿਆਂ ਕੰਮ ਦੀ ਮਿਆਰੀ ਗੁਣਵੱਤਾ ‘ਤੇ ਤਸੱਲੀ ਪ੍ਰਗਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਹਰ ਪੜਾਅ ‘ਤੇ ਨਿਰਧਾਰਿਤ ਤਕਨੀਕੀ ਮਾਪਦੰਡਾਂ ਦੀ ਪਾਲਣਾ ਲਾਜ਼ਮੀ ਤੌਰ ‘ਤੇ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਮਜ਼ਬੂਤ ਹੋਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਸਿੱਧਾ ਜੁੜਿਆ ਹੋਇਆ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਗਤੀ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਰਹਿਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ‘ਤੇ ਖਾਸ ਧਿਆਨ ਦਿੱਤਾ ਜਾਵੇ ਅਤੇ ਸਾਈਟ ‘ਤੇ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਚੱਲਦੇ ਸਿੱਖਿਆ ਕਾਰਜ ‘ਤੇ ਕੋਈ ਅਸਰ ਨਾ ਪਏ, ਇਸ ਲਈ ਕੰਮ ਦੀ ਯੋਜਨਾ ਸੁਚਾਰੂ ਢੰਗ ਨਾਲ ਕੀਤਾ ਜਾਵੇ । ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮੇਂ-ਸਮੇਂ ‘ਤੇ ਸਾਈਟ ਇੰਸਪੈਕਸ਼ਨ ਕੀਤੇ ਜਾਣ ਅਤੇ ਕੰਮ ਦੀ ਪ੍ਰਗਤੀ ਦੀ ਨਿਰੰਤਰ ਨਿਗਰਾਨੀ ਰੱਖੀ ਜਾਵੇ। ਨਾਲ ਹੀ, ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖਾਮੀ ਨੂੰ ਤੁਰੰਤ ਦੁਰੁਸਤ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ,ਮੁਹੰਮਦ ਅਸਦ ਅਹਿਸਾਨ,ਇੰਚਾਰਜ ਰਮਨਦੀਪ ਕੌਰ,ਕੁਲਦੀਪ ਸਿੰਘ,ਗੁਰਦੀਪ ਸਿੰਘ, ਐਸ.ਡੀ.ਓ. ਇੰਜੀਨੀਅਰ ਅਮਨਦੀਪ ਸਿੰਘ ਸਮੇਤ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਸਿੱਖਿਆ ਦੇ ਮਾਹੌਲ ਵਿੱਚ ਵੱਡਾ ਸੁਧਾਰ ਆਵੇਗਾ।

Deputy-Commissioner-Reviews-Civil-Works-Of-Schools-Directs-To-Ensure-Quality-And-Timeliness


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead