ਵਿਦਿਆਰਥੀਆਂ ਨੂੰ ਪ੍ਰੈਸ ਨੋਟ ਅਤੇ ਮੀਡੀਆ ਤਾਲਮੇਲ ਬਾਰੇ ਦਿੱਤੀ ਗਈ ਜਾਣਕਾਰੀ
ਪੱਤਰਕਾਰੀ ਵਿਸ਼ੇ ਦੇ ਵਿਦਿਆਰਥੀਆਂ ਨੇ ਸਰਕਾਰੀ ਮੀਡੀਆ ਪ੍ਰਣਾਲੀ ਦਾ ਅਨੁਭਵ ਕੀਤਾ
ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੇ 12ਵੀਂ ਜਮਾਤ (ਪੱਤਰਕਾਰੀ) ਦੇ 26 ਵਿਦਿਆਰਥੀਆਂ ਨੇ ਅੱਜ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ (ਡੀ.ਪੀ.ਆਰ.ਓ.) ਲੁਧਿਆਣਾ ਦਾ ਦੌਰਾ ਕਰਕੇ ਮੀਡੀਆ ਕਵਰੇਜ ਦੀ ਪਰਿਭਾਸ਼ਾ ਅਤੇ ਮਹੱਤਤਾ ਬਾਰੇ ਜਾਣਕਾਰੀ ਹਾਸਲ ਕਰਨ ਲਈ ਸ਼ਮੂਲੀਅਤ ਕੀਤੀ।ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਡਾਇਰੈਕਟਰ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਪੁਨੀਤ ਪਾਲ ਸਿੰਘ ਗਿੱਲ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ (ਏ.ਪੀ.ਆਰ.ਓ.) ਜਤਿੰਦਰ ਕੋਹਲੀ ਅਤੇ ਗੁਰਮੁਖ ਸਿੰਘ ਨਾਲ ਤਾਲਮੇਲ ਕੀਤਾ। ਇਹਨਾਂ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਪੱਤਰਕਾਰੀ ਅਤੇ ਜਨ ਸੰਚਾਰ ਦੇ ਸਬੰਧ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੀਡੀਆ ਦੇ ਕੰਮਕਾਜ ਅਤੇ ਜਨਤਕ ਸੰਚਾਰ ਪ੍ਰਣਾਲੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਮੀਡੀਆ ਕਾਰਜਾਂ ਅਤੇ ਜਾਣਕਾਰੀ ਦੇ ਪ੍ਰਸਾਰ ਵਿੱਚ ਸਰਕਾਰ ਦੀ ਭੂਮਿਕਾ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।ਦੌਰੇ ਦੌਰਾਨ ਵਿਦਿਆਰਥੀਆਂ ਨੇ ਮੀਡੀਆ ਤਾਲਮੇਲ, ਪ੍ਰੈਸ ਨੋਟ ਡਰਾਫਟਿੰਗ ਅਤੇ ਸਰਕਾਰੀ ਪਹੁੰਚ ਵਿਧੀਆਂ ਦੀ ਸਮਝ ਪ੍ਰਾਪਤ ਕੀਤੀ। ਵਿਦਿਆਰਥੀਆਂ ਲਈ ਇਹ ਪਹਿਲ ਜਾਣਕਾਰੀ ਭਰਪੂਰ ਸਾਬਤ ਹੋਈ ਹੈ। ਇਹ ਉਨ੍ਹਾਂ ਨੂੰ ਪ੍ਰੈਕਟੀਕਲੀ ਸਿੱਖਣ ਦਾ ਤਜਰਬਾ ਪ੍ਰਦਾਨ ਕਰਦੀ ਹੈ ਅਤੇ ਵਿਦਿਆਰਥੀਆਂ ਨੂੰ ਪੱਤਰਕਾਰੀ ਅਤੇ ਜਨ ਸੰਚਾਰ ਵਿੱਚ ਕੈਰੀਅਰ ਦੇ ਮੌਕਿਆਂ ਦੀ ਪੜਚੋਲ ਕਰਨ ਵਿੱਚ ਮਦਦ ਕਰਦੀ ਹੈ।
Media-Visit-Of-B-C-M-Arya-Model-Sr-Sec-School-Students-At-Dpro-Office
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)