24 ਅਪ੍ਰੈਲ ਨੂੰ ਰਾਤ 8 ਵਜੇ ਤੋਂ 8:20 ਵਜੇ ਤੱਕ ਰਹੇਗਾ ਪੂਰਨ ਬਲੈਕਆਊਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ 24 ਅਪ੍ਰੈਲ 2026 ਨੂੰ ਹੁਸ਼ਿਆਰਪੁਰ ਵਿੱਚ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਦੌਰਾਨ ਐਮਰਜੈਂਸੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇ। ਇਸ ਸਬੰਧੀ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਵੱਲੋਂ ਤਿਆਰੀਆਂ ਬਾਰੇ ਸਬੰਧਿਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਲਈ ਸਾਰੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ।
ਸਹਾਇਕ ਕਮਿਸ਼ਨਰ ਨੇ ਪਾਵਰ ਕਾਰਪੋਰੇਸ਼ਨ, ਸਿਹਤ ਵਿਭਾਗ, ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਪੁਲਿਸ ਵਿਭਾਗ, ਨਗਰ ਨਿਗਮ ਆਦਿ ਸਬੰਧਿਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਰਾਤ 8 ਵਜੇ ਸਾਇਰਨ ਵੱਜਣ ‘ਤੇ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੀਆਂ ਬੱਤੀਆਂ 8:20 ਵਜੇ ਤੱਕ (20 ਮਿੰਟ ਲਈ) ਪੂਰੀ ਤਰ੍ਹਾਂ ਬੰਦ ਰੱਖਣ। ਇਸ ਦੌਰਾਨ ਖਾਸ ਤੌਰ ‘ਤੇ ਦੁਕਾਨਾਂ ਦੇ ਸਾਈਨ ਬੋਰਡਾਂ ‘ਤੇ ਲੱਗੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ।
ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਸਥਾਨਕ ਡੀ.ਏ.ਵੀ. ਕਾਲਜ ਵਿੱਚ ਮੌਕ ਡ੍ਰਿਲ ਕਰਵਾਈ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਸਿਰਫ ਇਕ ਮੌਕ ਡ੍ਰਿਲ ਬਲੈਕਆਊਟ ਐਕਸਰਸਾਈਜ਼ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਅਭਿਆਸ ਵਿੱਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਡੀ.ਐਸ.ਪੀ. ਕਰਤਾਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Assistant-Commissioner-Reviews-Preparations-For-Civil-Defense-Blackout-Mock-Drill-Exercise
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)