ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 14 ਤੋਂ 15 ਸਾਲ ਦੀ ਉਮਰ ਵਾਲੀਆਂ ਬੱਚੀਆਂ ਲਈ ਐਚਪੀਵੀ " />
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 14 ਤੋਂ 15 ਸਾਲ ਦੀ ਉਮਰ ਵਾਲੀਆਂ ਬੱਚੀਆਂ ਲਈ ਐਚਪੀਵੀ ਵੈਕਸੀਨ ਲਗਵਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਦਾ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਹ ਵੈਕਸੀਨ ਮੁਫ਼ਤ ਉਪਲਬਧ ਹੈ ਅਤੇ ਮਾਪਿਆਂ ਨੂੰ ਆਪਣੀਆਂ ਧੀਆਂ ਦਾ ਸਮੇਂ ਸਿਰ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਕੈਂਸਰਾਂ ਵਿੱਚ ਇੱਕ ਮੁੱਖ ਬਿਮਾਰੀ ਹੈ, ਜਿਸ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ ਦਾ ਸੰਕਰਮਣ ਹੈ। ਜੇ 14-15 ਸਾਲ ਦੀ ਉਮਰ ਵਿੱਚ ਬੱਚੀਆਂ ਨੂੰ ਐਚਪੀਵੀ ਵੈਕਸੀਨ ਲਗਾ ਦਿੱਤੀ ਜਾਵੇ ਤਾਂ ਭਵਿੱਖ ਵਿੱਚ ਇਸ ਬਿਮਾਰੀ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਵੈਕਸੀਨ ਬੱਚੀਆਂ ਦੀ ਸਿਹਤ ਦੀ ਸੁਰੱਖਿਆ ਲਈ ਇੱਕ ਮਜ਼ਬੂਤ ਸੁਰੱਖਿਆ ਕਵਚ ਵਜੋਂ ਕੰਮ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵੈਕਸੀਨ ਦਾ ਕੋਈ ਸਾਈਡ ਇਫੈਕਟ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਆਸ਼ਿਕਾ ਜੈਨ ਨੇ ਕਿਹਾ ਕਿ ਕਈ ਵਾਰ ਜਾਣਕਾਰੀ ਦੀ ਕਮੀ ਕਾਰਨ ਮਾਪੇ ਇਸ ਮਹੱਤਵਪੂਰਨ ਟੀਕਾਕਰਨ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਜਦਕਿ ਸਮੇਂ ਸਿਰ ਲੱਗਣ ਵਾਲਾ ਇਹ ਟੀਕਾ ਬੱਚੀਆਂ ਨੂੰ ਗੰਭੀਰ ਬਿਮਾਰੀ ਤੋਂ ਬਚਾਉਣ ਵਿੱਚ ਮਦਦਗਾਰ ਹੈ। ਇਸ ਲਈ ਸਮਾਜ ਵਿੱਚ ਐਚਪੀਵੀ ਵੈਕਸੀਨ ਬਾਰੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਮਿਲ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਬੱਚੀਆਂ ਇਸ ਮੁਫ਼ਤ ਸਹੂਲਤ ਦਾ ਲਾਭ ਲੈ ਸਕਣ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ 14-15 ਸਾਲ ਦੀਆਂ ਧੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਲੈ ਜਾ ਕੇ ਐਚਪੀਵੀ ਵੈਕਸੀਨ ਜ਼ਰੂਰ ਲਗਵਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੀਆਂ ਦੀ ਸਿਹਤ ਦੀ ਸੁਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਐਚਪੀਵੀ ਵੈਕਸੀਨ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਸਮਾਜਿਕ ਜਾਗਰੂਕਤਾ ਅਤੇ ਸਮੇਂ ਸਿਰ ਟੀਕਾਕਰਨ ਨਾਲ ਸਰਵਾਈਕਲ ਕੈਂਸਰ ਵਰਗੀ ਬਿਮਾਰੀ ਦੀ ਰੋਕਥਾਮ ਸੰਭਵ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)