- ਡਿਪਟੀ ਕਮਿਸ਼ਨਰ ਨੇ ਕੀਤੀ ਉਚ ਪੱਧਰੀ ਮੀਟਿੰਗ, ਸਬ ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼<" />
April 24, 2026 18:34:50

ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਲੰਧਰ ਪ੍ਰਸ਼ਾਸਨ ਚੌਕਸ*

Apr23,2026 | Meenu Galhotra | Jalandhar

- ਡਿਪਟੀ ਕਮਿਸ਼ਨਰ ਨੇ ਕੀਤੀ ਉਚ ਪੱਧਰੀ ਮੀਟਿੰਗ, ਸਬ ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼

- ਐਸ.ਡੀ.ਐਮਜ਼ ਨੂੰ ਸੰਵੇਦਨਸ਼ੀਲ ਪਿੰਡਾਂ ਦੇ ਦੌਰੇ ਕਰਨ ਲਈ ਕਿਹਾ

ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਲਈ ਜਲੰਧਰ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਬ ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਜਾਗਰੂਕਤਾ ਤੋਂ ਲੈ ਕੇ ਕਾਰਵਾਈ ਤੱਕ ਬਹੁ-ਪੱਖੀ ਰਣਨੀਤੀ ਅਪਣਾਈ ਜਾਵੇ, ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਹੋਰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ।
ਸ਼੍ਰੀ ਵਾਲੀਆ ਨੇ ਐਸ.ਡੀ.ਐਮਜ਼ ਨੂੰ ਸਬ-ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੀ ਹਦਾਇਤ ਕੀਤੀ, ਜੋ ਕਿ ਕਣਕ ਦੇ ਨਾੜ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਾਰੇ ਜ਼ਰੂਰੀ ਕਦਮ ਚੁੱਕੇਗੀ। ਉਨ੍ਹਾਂ ਦੱਸਿਆ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਨੋਡਲ ਅਤੇ ਕਲਸਟਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਘਟਨਾ ਦੀ ਮੌਕੇ ’ਤੇ ਜਾ ਕੇ 24 ਘੰਟੇ ਦੇ ਅੰਦਰ ਪੜਤਾਲ ਅਤੇ ਰਿਪੋਰਟ ਕਰਨੀ ਯਕੀਨੀ ਬਣਾਉਣਗੇ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਉਲੰਘਣਾ ਪਾਈ ਜਾਣ ‘ਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਫ਼ਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਵੀ ਜਾਣੂ ਕਰਵਾਇਆ ਜਾਵੇ।
ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਪੱਖੋਂ ਸੰਵੇਦਨਸ਼ੀਲ ਪਿੰਡਾਂ ਦੇ ਦੌਰੇ ਕੀਤੇ ਜਾਣ ਅਤੇ ਕਿਸਾਨਾਂ ਤੇ ਮੋਹਤਬਰਾਂ ਨਾਲ ਰਾਬਤਾ ਕਰਦਿਆਂ ਨਾੜ ਨੂੰ ਅੱਗ ਲਾਉਣ ਨਾਲ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਜਿਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰੋਕਥਾਮ ਉਪਾਵਾਂ ਨੂੰ ਪੂਰੇ ਤਾਲਮੇਲ ਨਾਲ ਲਾਗੂ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਤੋਂ ਪੈਦਾ ਹੋਣ ਵਾਲਾ ਧੂੰਆਂ ਲੋਕਾਂ ਲਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਨਾੜ ਨੂੰ ਅੱਗ ਲਗਾਉਣ ਨਾਲ ਹਾਦਸੇ ਵੀ ਵਾਪਰ ਜਾਂਦੇ ਹਨ, ਜਿਸ ਨਾਲ ਮਨੁੱਖੀ ਜਾਨਾਂ ਖਤਰੇ ਵਿੱਚ ਪੈ ਜਾਂਦੀਆਂ ਹਨ। ਇਸ ਤੋਂ ਇਲਾਵਾ ਜ਼ਮੀਨ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।
ਮੀਟਿੰਗ ਵਿੱਚ ਐਸ.ਡੀ.ਐਮ. ਸ਼ਾਇਰੀ ਮਲਹੋਤਰਾ ਅਤੇ ਨਵਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Jalandhar-Administration-On-Alert-To-Prevent-Incidents-Of-Burning-Of-Wheatgrass-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead