-ਕਿਹਾ, ਖਨੌਰੀ ‘ਚ ਬਿਜਲੀ ਸਮੱਸਿਆ ਦੇ ਪੱਕੇ ਹੱਲ ਲਈ ਨਵਾਂ ਬਣੇਗਾ ਬਿਜਲੀ ਗ੍ਰਿਡ
-ਕਿਹਾ, ਖਨੌਰੀ ‘ਚ ਬਿਜਲੀ ਸਮੱਸਿਆ ਦੇ ਪੱਕੇ ਹੱਲ ਲਈ ਨਵਾਂ ਬਣੇਗਾ ਬਿਜਲੀ ਗ੍ਰਿਡ
-ਖਨੌਰੀ ਵਿਖੇ ਨਵਾਂ ਟਿਊਬਵੈਲ ਲਾਉਣ ਸਮੇਤ 1.2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਐਲਾਨ ਕੀਤਾ ਹੈ ਕਿ ਖਨੌਰੀ ਲਈ 14 ਕਰੋੜ ਰੁਪਏ ਖਰਚ ਕੇ ਪੀਣ ਲਈ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਨੂੰ ਸਦਾ ਅੱਖੋਂ ਪਰੋਖੇ ਕਰ ਕੇ ਇੱਥੋਂ ਦੇ ਵਸਨੀਕਾਂ ਨੂੰ ਆਪਣੇ ਹਾਲ ‘ਤੇ ਛੱਡ ਰੱਖਿਆ ਸੀ ਪ੍ਰੰਤੂ ਮਾਨ ਸਰਕਾਰ ਨੇ ਖਨੌਰੀ ਵਾਸੀਆਂ ਦੀ ਸਾਰ ਲਈ ਹੈ।
ਅੱਜ ਖਨੌਰੀ ਵਿਖੇ 1.2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੰਮਰੁਤ-02 ਸਕੀਮ ਅਧੀਨ ਖਨੌਰੀ ਵਾਸੀਆਂ ਲਈ ਭਾਖੜਾ ਨਹਿਰ ਵਿੱਚੋਂ ਪਾਣੀ ਲੈਕੇ ਉਸਨੂੰ ਸਾਫ ਕਰਕੇ 24 ਘੰਟੇ ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਜੈਕਟ ਪਾਸ ਕੀਤਾ ਹੈ ਅਤੇ ਕੁਝ ਦਿਨਾਂ ਅੰਦਰ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਬਰਿੰਦਰ ਗੋਇਲ ਨੇ ਗਲੀਆਂ ਨਾਲੀਆਂ ਤੇ ਹੋਰ ਕੰਮਾਂ ਸਮੇਤ ਇਸ ਮੌਕੇ ਗਊਸ਼ਾਲਾ ਸਾਹਮਣੇ ਪਾਰਕ ਵਿੱਚ 31 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਖਨੌਰੀ ਵਾਸੀਆਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦੇ ਪੱਕੇ ਹੱਲ ਲਈ ਨਵਾਂ ਬਿਜਲੀ ਗ੍ਰਿਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਸ ਕਰ ਦਿੱਤਾ ਗਿਆ ਹੈ ਅਤੇ ਇਸ ਲਈ ਡੇਢ ਕਿੱਲਾ ਜ਼ਮੀਨ ਦੀ ਪਛਾਣ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇੱਥੇ ਸ਼ੇਰਗੜ ਪਿੰਡ ਦੇ ਬਿਜਲੀ ਘਰ ਤੋਂ ਬਿਜਲੀ ਸਪਲਾਈ ਕੀਤੀ ਜਾਂਦੀ ਸੀ ਜਿਸ ਕਰਕੇ ਫਸਲਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਵੱਡੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਦੀਆਂ ਇਨ੍ਹਾਂ ਬੁਨਿਆਦੀ ਸਮੱਸਿਆਵਾਂ ਵੱਲ ਕਦੇ ਧਿਆਨ ਨਹੀਂ ਦਿੱਤਾ।
ਬਰਿੰਦਰ ਗੋਇਲ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਨੌਰੀ ਵਾਸੀਆਂ ਲਈ ਬਿਹਤਰੀਨ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਹੁਣ ਇੱਥੇ ਦੇ ਲੋਕਾਂ ਨੂੰ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਖਨੌਰੀ ਦੇ ਸਿਵਲ ਹਸਪਤਾਲ ਨੂੰ ਲਹਿਰਾ ਵਿਖੇ ਨਵੇਂ ਸ਼ੁਰੂ ਹੋ ਰਹੇ ਮੈਡੀਕਲ ਕਾਲਜ ਨਾਲ ਜੋੜਿਆ ਗਿਆ ਹੈ ਜਿਸ ਨਾਲ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਥੇ ਲੜਕੀਆਂ ਦੀ ਪੜ੍ਹਾਈ ਲਈ ਸਰਕਾਰੀ ਕਾਲਜ ਖੋਲ੍ਹਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀਆਂ ਸਮੇਤ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)