April 30, 2026 14:02:08

ਡੀ.ਸੀ. ਵੱਲੋਂ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ

Apr27,2026 | Meenu Galhotra | Malerkotla

*ਸ਼ਿਕਾਇਤਕਰਤਾ ਦੀ ਸੰਤੁਸ਼ਟੀ ਲਾਜ਼ਮੀ ਤੌਰਤੇ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੇ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਤਾਜ਼ਾ ਸਥਿਤੀ ਦੀ ਸਮੀਖਿਆ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰ ਮਾਮਲੇ ਨੂੰ ਤਰਜੀਹ ਦੇ ਆਧਾਰਤੇ ਗੰਭੀਰਤਾ ਨਾਲ ਲਿਆ ਜਾਵੇ ਅਤੇ ਉਸਦੀ ਅਪਡੇਟ ਸਥਿਤੀ ਨਿਯਮਿਤ ਤੌਰਤੇ ਪੋਰਟਲਤੇ ਦਰਜ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗਾਂ ਵੱਲੋਂ ਕੀਤੇ ਗਏ ਨਿਪਟਾਰਿਆਂ ਦੀ ਟਰੇਡਰਜ਼ ਕਮਿਸ਼ਨ ਵੱਲੋਂ ਵੀ ਜਾਂਚ ਕੀਤੀ ਗਈ ਹੈ,ਜਿਸ ਦੌਰਾਨ ਕੁਝ ਕੇਸਾਂ ਵਿੱਚ ਹੋਰ ਕਾਰਵਾਈ ਦੀ ਲੋੜ ਦੇਖਦਿਆਂ ਉਨ੍ਹਾਂ ਨੂੰ ਦੁਬਾਰਾ ਵਿਚਾਰ ਲਈ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕਿਸੇ ਵੀ ਸ਼ਿਕਾਇਤ ਨੂੰ ਨਿਪਟਿਆ ਹੋਇਆ ਦਰਸਾਉਣ ਤੋਂ ਪਹਿਲਾਂ ਸ਼ਿਕਾਇਤਕਰਤਾ ਦੀ ਸੰਤੁਸ਼ਟੀ ਲਾਜ਼ਮੀ ਤੌਰਤੇ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਕੇਵਲ ਉਹੀ ਮਾਮਲੇ ਮੁਕੰਮਲ ਮੰਨੇ ਜਾਣ,ਜਿੱਥੇ ਸਬੰਧਤ ਵਿਅਕਤੀ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ,ਜਦਕਿ ਅਧੂਰੇ ਨਿਪਟਾਰੇ ਵਾਲੇ ਮਾਮਲਿਆਂ ਨੂੰਪ੍ਰਗਤੀ ਅਧੀਨਸ਼੍ਰੇਣੀ ਵਿੱਚ ਰੱਖਿਆ ਜਾਵੇ,ਤਾਂ ਜੋ ਸ਼ਿਕਾਇਤਾਂ ਸਬੰਧੀ ਜਾਣਕਾਰੀ ਸਪਸ਼ਟ ਅਤੇ ਭਰੋਸੇ ਯੋਗ ਬਣਾਈ ਦਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਧਿਆਨ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲਤੇ ਹੋਣਾ ਚਾਹੀਦਾ ਹੈ,ਜਿਸ ਨਾਲ ਵਪਾਰਕ ਮਾਹੌਲ ਨੂੰ ਹੋਰ ਸੁਗਮ ਬਣਾਇਆ ਜਾ ਸਕੇ। ਉਨ੍ਹਾਂ ਨੇ ਦਰਸਾਇਆ ਕਿ ਕਈ ਮਸਲੇ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਹੱਲ ਸਥਾਨਕ ਪੱਧਰਤੇ ਹੀ ਆਸਾਨੀ ਨਾਲ ਕੀਤਾ ਜਾ ਸਕਦਾ ਹੈ,ਇਸ ਲਈ ਅਜਿਹੇ ਮਾਮਲਿਆਂ ਨੂੰ ਤੁਰੰਤ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੀ ਸਫ਼ਾਈ,ਸਟ੍ਰੀਟ ਲਾਈਟਾਂ ਦੀ ਸੰਭਾਲ ਅਤੇ ਸੁਰੱਖਿਆ ਪੈਟਰੋਲਿੰਗ ਵਰਗੀਆਂ ਸਹੂਲਤਾਂ ਵਿੱਚ ਸੁਧਾਰ ਲਈ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ,ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ,ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ,ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ,ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਹਰਬੰਸ ਸਿੰਘ,ਡੀ.ਐਸ.ਪੀ. ਮਾਨਵਜੀਤ ਸਿੰਘ,ਡੀ.ਐਸ.ਪੀ (ਸਬ ਡਿਵਿਜ਼ਨ ਅਹਿਮਦਗੜ੍ਹ) ਸੁਖਦੇਵ ਸਿੰਘ ਬਰਾੜ,ਡੀ.ਡੀ.ਪੀ.ਓ ਰੂਪ ਸਿੰਘ,ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ,ਲੇਬਰ ਇੰਸਪੈਕਟਰ ਹਿਮਾਂਸ਼ੂ ਬਾਂਸਲ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Dc-Reviews-Progress-Of-Redressal-Of-Grievances-Of-Chamber-Of-Commerce


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead