May 1, 2026 13:49:26

*ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ*

Apr29,2026 | Meenu Galhotra | Chandigarh

* ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।
ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

-state-Govt-Providing-Rs-11-000-Monthly-Pension-To-Freedom-Fighters-And-Their-Dependents-Mohinder-Bhagat-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead