29000 ਕਰੋੜ ਰੁਪਏ ਤੋਂ ਵੱਧ ਦੀ ਐਮਐਸਪੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਟਰਾਂਸਫ਼ਰ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ 122 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਗਿਆ ਹੈ। ਖਰੀਦ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਮੀਂਹ ਅਤੇ ਗੜੇਮਾਰੀ ਦੇ ਬਾਵਜੂਦ ਇਹ ਮੀਲ ਪੱਥਰ ਪ੍ਰਾਪਤ ਕੀਤਾ ਗਿਆ ਹੈ।
ਹੁਣ ਤੱਕ ਕੁੱਲ 122.73 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 122.23 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਦੱਸਣਯੋਗ ਹੈ ਕਿ ਨਿਰਵਿਘਨ ਅਤੇ ਸਫ਼ਲ ਖਰੀਦ ਸੀਜ਼ਨ ਯਕੀਨੀ ਬਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ, 1897 ਖਰੀਦ ਕੇਂਦਰਾਂ ਅਤੇ ਲਗਭਗ 986 ਅਸਥਾਈ ਯਾਰਡਾਂ ਨੂੰ ਕਾਰਜਸ਼ੀਲ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
-wheat-Arrival-Procurement-Crosses-Target-Mark-Of-122-Lakh-Metric-Tonnes
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)