May 19, 2026 09:57:32

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਲਾਇਆ ਜਾਗਰੂਕਤਾ ਕੈਂਪ

May18,2026 | Meenu Galhotra | Hoshiarpur

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਲੜੀ ਤਹਿਤ ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵਲੋਂ ਮਾਹਿਲਪੁਰ ਬਲਾਕ ਦੇ ਖਾਦ ਅਤੇ ਬੀਜ ਵਿਕਰੇਤਾਵਾਂ ਲਈ ਕੇ.ਵੀ.ਕੇ. ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੋਂਸ ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਈ ਫ਼ਸਲਾਂ ਵਿੱਚ ਖਾਦਾਂ ਦੀ ਅਸੰਤੁਲਿਤ ਵਰਤੋਂ ਦੇਖੀ ਜਾ ਰਹੀ ਹੈ ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਦੇਸ਼ ਪੱਧਰੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਵਿਸ਼ੇਸ਼ ਤੌਰ 'ਤੇ ਖਾਦ ਅਤੇ ਬੀਜ ਡੀਲਰਾਂ ਲਈ ਕਰਵਾਇਆ ਹੈ। ਉਨ੍ਹਾਂ ਨੇ ਖਾਦ ਅਤੇ ਬੀਜ ਵਿਕਰੇਤਾਵਾਂ ਨੂੰ ਮਿੱਟੀ ਅਤੇ ਪਾਣੀ ਦੀ ਜਾਂਚ ਸਮੇਤ ਕੇ.ਵੀ.ਕੇ. ਵਿਖੇ ਉਪਲਬੱਧ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਡੀਲਰਾਂ ਨੂੰ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਲਈ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉਣ ਲਈ ਸਲਾਹ ਦੇਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਸਾਉਣੀ ਦੀਆਂ ਫ਼ਸਲਾਂ ਦੇ ਝਾੜ ਨੂੰ ਬਿਹਤਰ ਬਣਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫ਼ਾਰਸ਼ ਕੀਤੀਆਂ ਜੈਵਿਕ ਖਾਦਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਕੈਂਪ ਦੌਰਾਨ ਸਹਿਯੋਗੀ ਪ੍ਰੋਫੈਸਰ (ਫਸਲ ਵਿਗਿਆਨ) ਡਾ. ਗੁਰਪ੍ਰਤਾਪ ਸਿੰਘ ਨੇ ਝੋਨਾ, ਸਾਉਣੀ ਮੱਕੀ ਅਤੇ ਹੋਰ ਫ਼ਸਲਾਂ ਵਿੱਚ ਖਾਦ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਹਰੀ ਖਾਦ ਅਤੇ ਰੂੜੀ ਖਾਦ ਦੀ ਵਰਤੋਂ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਜੇ ਪਿਛਲੇ ਹਾੜੀ ਦੇ ਸਮੇਂ ਦੌਰਨ ਸਿਫ਼ਾਰਸ਼ ਕੀਤੀ ਫਾਸਫੋਰਸ ਖਾਦ ਦੀ ਵਰਤੋਂ ਕੀਤੀ ਗਈ ਹੈ ਤਾਂ ਸਾਉਣੀ ਦੀਆਂ ਫਸਲਾਂ ਵਿੱਚ ਫਾਸਫੋਰਸ ਖਾਦਾਂ ਦੀ ਵਰਤੋਂ ਦੀ ਲੋੜ ਨਹੀਂ ਹੈ।
ਸਹਾਇਕ ਪ੍ਰੋਫੈਸਰ (ਸਬਜ਼ੀਆਂ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਫ਼ਸਲਾਂ ਵਿੱਚ ਮਿੱਟੀ ਪਰਖ ਅਧਾਰਤ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਨੂੰ ਪੀ.ਏ.ਯੂ. ਦੁਆਰਾ ਸਿਫ਼ਾਰਸ਼ ਕੀਤੀਆਂ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਕਿ ਪੀ.ਆਰ.126 ਅਤੇ ਨਵੀਂ ਕਿਸਮ ਪੀ.ਆਰ.133 ਨੂੰ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ ਡਾ. ਸਿਮਰਨਜੀਤ ਸਿੰਘ ਨੇ ਵਿਕਰੇਤਾਵਾਂ ਨੂੰ ਖਾਦ ਅਤੇ ਬੀਜ ਵਿਕਰੀ ਦਾ ਰਿਕਾਰਡ ਰੱਖਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਦੀ ਬਿਹਤਰੀ ਲਈ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫਸਰ ਮਾਹਿਲਪੁਰ ਡਾ. ਹਰਪ੍ਰੀਤ ਸਿੰਘ ਨੇ ਇਨਪੁਟ ਡੀਲਰਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਮਿਲ ਕੇ ਕਿਸਾਨਾਂ ਵਿੱਚ ਸਿਫ਼ਾਰਸ਼ ਕੀਤੀਆਂ ਤਕਨੀਕਾਂ ਦਾ ਪ੍ਰਸਾਰ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ।
ਪ੍ਰੋਗਰਾਮ ਦੀ ਸਮਾਪਤੀ ਵਿਚਾਰ-ਵਿਟਾਂਦਰੇ ਨਾਲ ਹੋਈ ਜਿਸ ਦੌਰਾਨ ਖਾਦ ਅਤੇ ਬੀਜ ਵਿਕਰੇਤਾਵਾਂ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ ਅਤੇ ਖੇਤੀ ਸਾਹਿੱਤ ਉਪਲਬਧ ਕਰਵਾਇਆ ਗਿਆ

Pau-krishi-Vigyan-Kendra-Hoshiarpur-Organizes-Awareness-Camp-For-Input-Dealers-On-Balanced-Use-Of-Fertilizers


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead