May 19, 2026 09:56:43

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ‘ਚ 20 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

May18,2026 | Meenu Galhotra | Hoshiarpur

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿਚ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ ਜਿਸ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਹੈ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰ ਖੇਤਰ ਵਿਚ ਸੜਕਾਂ, ਗਲੀਆਂ, ਸੁਚੱਜੇ ਪਾਣੀ ਸਪਲਾਈ ਲਈ ਟਿਊਬਵੈੱਲ ਲਾਉਣ ਤੋਂ ਇਲਾਵਾ ਲੋਕ ਭਲਾਈ ਕਾਰਜਾਂ ਨੂੰ ਵੱਡੇ ਪੱਧਰ ’ਤੇ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਇਲਾਕਿਆਂ ਵਿਚ ਲੋਕਾਂ ਦੀ ਮੰਗ ਅਨੁਸਾਰ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਭਵਿੱਖ ਵਿਚ ਵੀ ਇਹ ਲੜੀ ਬਰਕਰਾਰ ਰਹੇਗੀ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਅੰਦਰ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਗਈ ਹੈ ਜਿਸ ਦਾ ਆਮ ਲੋਕਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 31 ਵਿੱਚ ਬਣਾਈ ਜਾ ਰਹੀ ਸੜਕ ਸਥਾਨਕ ਨਿਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੁੰਦਿਆਂ ਉਨ੍ਹਾਂ ਦੀ ਆਵਾਜਾਈ ਨੂੰ ਹੋਰ ਸੁਖਾਲਾ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਅਤੇ ਜ਼ਰੂਰਤਾਂ ਨੂੰ ਤਰਜੀਹ ਦਿੰਦੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਵਿਧਾਇਕ ਜਿੰਪਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਨਿਰਧਾਰਤ ਸਮੇਂ ਦੇ ਅੰਦਰ ਗੁਣਵੱਤਾ ਦੇ ਨਾਲ ਪੂਰਾ ਕੀਤਾ ਜਾਵੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਖੈਰਾਤੀ ਲਾਲ ਕਤਨਾ, ਮਦਨ ਮੋਹਨ ਗੁਪਤਾ, ਮਹਿੰਦਰਪਾਲ ਗੁਪਤਾ, ਕਿਸ਼ਨ ਲਾਲ, ਦੀਪਕ ਅਰੋੜਾ, ਲੇਖਰਾਜ ਸ਼ਰਮਾ, ਡਾ. ਮਹਿੰਦਰਾ, ਰਾਕੇਸ਼ ਬਾਂਸਲ, ਵਿਪਨ ਗੁਪਤਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Mla-Jimpa-Inaugurated-Road-Construction-Work-In-Ward-No-31-At-A-Cost-Of-Rs-20-Lakhs


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead