ਸਪੈਸ਼ਲ ਇੰਟੈਸਿਵ ਰਿਵੀਜਨ ਮੁਹਿੰਮ ਤਹਿਤ ਵੋਟਰਾਂ ਨੂੰ ਦਿੱਤੀਆਂ ਜਾਣਗੀਆਂ ਵੱਖ-ਵੱਖ ਸੁਵਿਧਾਵਾਂ
ਭਾਰਤ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਧੀ ਕੁਮਦ ਬੰਬਾਹ ਵਲੋਂ ਬੁੱਧਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰਬਰ 217 ਵਿਚ ਹੈਲਪ ਡੈਸਕ ਦੀ ਸ਼ੁਰੂਆਤ ਕੀਤੀ ਗਈ। ਇਹ ਹੈਲਪ ਡੈਸਕ ਆਗਾਮੀ ਸਪੈਸ਼ਲ ਇੰਟੈਸਿਵ ਰਿਵੀਜਨ (ਐਸ.ਆਈ.ਆਰ) ਮੁਹਿੰਮ ਦੌਰਾਨ ਵੋਟਰਾਂ ਨੂੰ ਜ਼ਰੂਰੀ ਸਹਾਇਤਾ ਅਤੇ ਜਾਣਕਾਰੀ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਸਾਰੇ ਯੋਗ ਨਾਗਰਿਕਾਂ, ਵਿਸ਼ੇਸ਼ ਤੌਰ 'ਤੇ ਦਿਵਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਬਜ਼ੁਰਗ ਵੋਟਰਾਂ ਨੂੰ ਚੋਣਾਂ ਸਬੰਧੀ ਸੇਵਾਵਾਂ ਤੱਕ ਆਸਾਨ ਪਹੁੰਚ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਐਸ.ਆਈ.ਆਰ ਮੁਹਿੰਮ ਦੀ ਸਮਾਂ ਸੀਮਾ, ਯੋਗਤਾ ਅਤੇ ਰਜਿਸਟਰੇਸ਼ਨ, ਸੋਧ ਅਤੇ ਨਾਮ ਹਟਾਉਣ ਲਈ ਜ਼ਰੂਰੀ ਦਸਤਾਵੇਜ਼ਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਪਿਛਲੇ ਵਿਸ਼ੇਸ਼ ਸੋਧ ਰਿਕਾਰਡ ਨਾਲ ਜੋੜਨ, ਗਿਣਤੀ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿਚ ਵੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਵਰਤਮਾਨ ਅਤੇ ਪੂਰਵ ਵਿਧਾਨ ਸਭਾ ਹਲਕੇ ਦੀ ਪਹਿਚਾਣ ਵਿਚ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਨਾਮ ਸਹੀ ਸਥਾਨ ’ਤੇ ਦਰਜ ਕੀਤਾ ਜਾ ਸਕੇ। ਵੋਟਰਾਂ ਦੀ ਜਾਗਰੂਕਤਾ ਵਧਾਉਣ ਲਈ ਸਥਾਨਕ ਭਾਸ਼ਾ ਵਿਚ ਸੂਚਨਾ ਅਤੇ ਸੰਚਾਰ ਸਮਗਰੀ ਵੀ ਹੈਲਪ ਡੈਸਕ ’ਤੇ ਪ੍ਰਦਰਸ਼ਤ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੈਲਪ ਡੈਸਕ ’ਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਵੋਟਰ ਆਸਾਨੀ ਨਾਲ ਆਪਣੇ ਵੇਰਵੇ ਪਿਛਲੇ ਸੋਧੇ ਰਿਕਾਰਡ ਨਾਲ ਲਿੰਕ ਕਰਵਾ ਸਕਣ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਅਤੇ ਆਲ-ਇਨਕਲਿਊਸਿਵ ਮੋਬਾਇਲ ਐਪ ਈ.ਸੀ.ਆਈ.ਨੈਟ ਦਾ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਐਪ ਵਿਚ ਉਪਲਬੱਧ ’ਬੁੱਕ ਏ ਕਾਲ ਵਿਦ ਬੀ.ਐਲ.ਓ’ ਸੁਵਿਧਾ ਰਾਹੀਂ ਵੋਟਰ ਸਿੱਧੇ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜ਼ਰੂਰੀ ਲੋੜੀਂਦੀ ਅਗਵਾਈ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ ਵੀ ਮੌਜੂਦ ਸਨ।
Adc-Launches-Help-Desk-At-District-Election-Office
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)