*- ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ: ਡੀਜੀਪੀ ਪੰਜਾਬ*
*- ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ*
*- ਡੀਜੀਪੀ ਪੰਜਾਬ ਵੱਲੋਂ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ*
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।”
ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।
ਡੀਜੀਪੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ।
-dgp-Gaurav-Yadav-Meets-Martyr-Asi-Joga-Singh-s-Family-In-Batala-Extends-Deepest-Condolances-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)