ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।
Sc-Commission-Summons-Ravneet-Singh-Bittu-On-June-4
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)