June 18, 2026 15:33:39

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

Jun17,2026 | Meenu Galhotra | Chandigarh

"ਨੌਕਰੀ ਤਲਾਸ਼ਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਬਣੋ": ਸਪੀਕਰ ਵੱਲੋਂ ਨੌਜਵਾਨਾਂ ਨੂੰ ਆਪਣੇ ਖੁਦ ਦੇ ਉੱਦਮ ਸ਼ੁਰੂ ਕਰਨ ਦੀ ਅਪੀਲ

ਪੰਜਾਬ ਵਿੱਚ 'ਆਪ' ਸਰਕਾਰ ਬਣਨ ਤੋਂ ਬਾਅਦ ਲਗਭਗ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ

ਇਸ ਨਿਵੇਸ਼ ਨਾਲ ਸੂਬੇ ‘ਚ 5.89 ਲੱਖ ਨੌਕਰੀਆਂ ਪੈਦਾ ਹੋਈਆਂ

ਸਪੀਕਰ ਵੱਲੋਂ ਆਲਮੀ ਉਦਯੋਗਿਕ ਦਿੱਗਜ਼ਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਸਾਡੀ ਸਰਕਾਰ ਦੀਆਂ ਕਾਰੋਬਾਰ-ਪੱਖੀ ਨੀਤੀਆਂ ਪੰਜਾਬ ਨੂੰ ਤੇਜ਼ੀ ਨਾਲ ਭਾਰਤ ਦੇ ਮੋਹਰੀ ਉਦਯੋਗਿਕ ਅਤੇ ਆਰਥਿਕ ਹੱਬ ਵਜੋਂ ਸਥਾਪਤ ਕਰ ਰਹੀਆਂ


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ।
ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਮਾਨਸਿਕਤਾ ਨੂੰ ਨੌਕਰੀਆਂ ਦੀ ਭਾਲ ਤੋਂ ਬਦਲ ਕੇ ਨੌਕਰੀ ਦੇਣ ਵਾਲੇ ਬਣਨ ਵੱਲ ਸੇਧਿਤ ਕਰਨ। ਉਨ੍ਹਾਂ ਕਿਹਾ ਕਿ ਆਪਣੇ ਕਾਰੋਬਾਰ ਸ਼ੁਰੂ ਕਰਕੇ ਅਤੇ ਆਪਣੇ ਕੰਮ ਦੇ ਮਾਲਕ ਬਣ ਕੇ ਨੌਜਵਾਨ ਬੇਮਿਸਾਲ ਤਰੱਕੀ ਅਤੇ ਆਰਥਿਕ ਖੁਸ਼ਹਾਲੀ ਹਾਸਲ ਕਰ ਸਕਦੇ ਹਨ ਅਤੇ ਨਾਲ ਹੀ ਦੂਜਿਆਂ ਲਈ ਰੋਜ਼ਗਾਰ ਪੈਦਾ ਕਰ ਸਕਦੇ ਹਨ।
ਵਿਸ਼ਵ ਆਰਥਿਕ ਮਾਡਲਾਂ ਨਾਲ ਤੁਲਨਾ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਚੀਨ ਦੀ ਇੰਨੀ ਜ਼ਿਆਦਾ ਤਰੱਕੀ ਵੱਡੇ ਪੱਧਰ ‘ਤੇ ਉਦਯੋਗ ਨੂੰ ਅਪਣਾਉਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਰਿਕਾਰਡ ਤੋੜ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਉਦਯੋਗਿਕ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਜਿਸ ਨਾਲ ਸੂਬੇ ਦੀ ਆਰਥਿਕਤਾ ‘ਚ ਖੜੋਤ ਆਈ। ਇਸੇ ਰੁਝਾਨ ਨੂੰ ਉਲਟਾਉਣ ਲਈ ਪੰਜਾਬ ਸਰਕਾਰ ਨੇ ਉਦਯੋਗ ਲਈ ਸੂਬੇ ਦੀ ਅਥਾਹ ਸਮਰੱਥਾ ਨੂੰ ਉਜਾਗਰ ਕਰਨ ਵਾਸਤੇ ਸਰਗਰਮੀ ਨਾਲ ਅੰਤਰਰਾਸ਼ਟਰੀ ਦੌਰੇ ਕੀਤੇ, ਜਿਸ ਨਾਲ ਪ੍ਰਵਾਸੀ ਭਾਰਤੀ ਅਤੇ ਆਲਮੀ ਨਿਵੇਸ਼ਕਾਂ ਵਿੱਚ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ।
ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਸਾਡੀ ਸਰਕਾਰ ਨੇ ਇੱਕ ਮਜ਼ਬੂਤ ਉਦਯੋਗਿਕ ਨੀਤੀ ਅਪਣਾਈ ਹੈ ਜੋ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਸਾਂਝਾ ਕੀਤਾ ਕਿ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਨੂੰ ਵਪਾਰਕ ਭਾਈਚਾਰੇ ਵੱਲੋਂ ਵਿਆਪਕ ਪ੍ਰਸ਼ੰਸਾ ਮਿਲੀ ਹੈ, ਕਿਉਂਕਿ ਇਹ ਅਸਲ ਉਦਯੋਗਪਤੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੋਹਾਲੀ ਨੂੰ ਵਿਸ਼ਵ ਪੱਧਰੀ ਆਈਟੀ ਬਿਜ਼ਨਸ ਹੱਬ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਦਾ ਸੱਦਾ ਦਿੱਤਾ ਜਾ ਰਿਹਾ ਹੈ।

-punjab-On-Track-To-Become-Global-Industrial-Hub-Speaker-Kultar-Singh-Sandhwan-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead