June 24, 2026 23:36:27

*ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ: ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ*

Jun23,2026 | Meenu Galhotra | Chandigarh/Moga

*•ਮਿਸ਼ਨ ਕਲੀਨ ਪੰਜਾਬ ਤਹਿਤ ਕਾਗਜ਼ਾਂ ‘ਤੇ ਨਹੀਂ, ਜ਼ਮੀਨੀ ਪੱਧਰ ‘ਤੇ ਹੋਵੇਗੀ ਕਾਰਵਾਈ, ਕੁਤਾਹੀ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ: ਹਰਜੋਤ ਬੈਂਸ*

*•ਸਫਾਈ ਨਾਲ ਕੋਈ ਸਮਝੌਤਾ ਨਹੀਂ,ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ*

ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ।
ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ ।
ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ । ਉਹਨਾਂ ਜ਼ੋਰ ਦਿੰਦਿਆਂ ਕਿਹਾ, "ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ, ਪਾੜੇ ਪੂਰੇ ਜਾ ਰਹੇ ਹਨ ਅਤੇ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ । ਇਹ ਮਿਸ਼ਨ ਕਲੀਨ ਪੰਜਾਬ ਦਾ ਮੂਲ ਸਿਧਾਂਤ ਹੈ।”
ਸ. ਹਰਜੋਤ ਸਿੰਘ ਬੈਂਸ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ-ਸੰਚਾਲਿਤ ਸੈਨੀਟੇਸ਼ਨ ਮੁਹਿੰਮ “ਮਿਸ਼ਨ ਕਲੀਨ ਪੰਜਾਬ” ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਸ ਪਹਿਲਕਦਮੀ ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਹੈ ਅਤੇ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਸੁਪਰਵਾਈਜ਼ਰੀ ਅਧਿਕਾਰੀ ਅਧੀਨ ਹਰੇਕ ਸ਼ਹਿਰ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਗਿਆ ਹੈ ।
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਗਰਿਕ ਸਵੱਛਤਾ ਬਾਰੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ , ਸ. ਬੈਂਸ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿੱਚ ਨਹੀਂ ਬਲਕਿ ਸਿੱਧੀ ਪ੍ਰਸ਼ਾਸਕੀ ਦਖਲ ਅਤੇ ਜ਼ਮੀਨੀ ਪੱਧਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਸੂਬੇ ਦੇ ਸ਼ਹਿਰੀ ਵਿਕਾਸ ਵਿੱਚ ਮੁੱਖ ਹਿੱਸੇਦਾਰ ਦੱਸਿਆ ।
ਬੈਂਸ ਨੇ ਕਿਹਾ,"ਅਸੀਂ ਮੋਗਾ ਵਿੱਚ ਮਿਸਾਲ ਕਾਇਮ ਕਰ ਰਹੇ ਹਾਂ। ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਉਦੋਂ ਤੱਕ ਅਚਨਚੇਤ ਚੈਕਿੰਗ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ।”

-bhagwant-Mann-Govt-s-Zero-Tolerance-For-Poor-Sanitation-Moga-Municipal-Commissioner-Served-Show-cause-Notice-After-Harjot-Singh-Bains-Surprise-Inspection-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead