June 24, 2026 23:31:39

*ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ*

Jun24,2026 | Meenu Galhotra | Chandigarh


*ਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ; ਰੁਜ਼ਗਾਰ, ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇ ਖੁੱਲ੍ਹਣਗੇ ਨਵੇਂ ਰਾਹ*

*"ਹਰ ਬੱਚਾ ਸੁਪਨੇ ਦੇਖਣ, ਸਿੱਖਣ ਅਤੇ ਬਿਹਤਰ ਭਵਿੱਖ ਸਿਰਜਣ ਦੇ ਮੌਕੇ ਦਾ ਹੱਕਦਾਰ ਹੈ"**— *ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ*


ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ **‘ਹੁਨਰ ਵਿਕਾਸ ਪ੍ਰੋਗਰਾਮ’** ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗਰਾਮ ਦੀ ਅਧਿਕਾਰਤ ਸ਼ੁਰੂਆਤ ਅੱਜ ‘ਆਬਾਜ਼ਰਵੇਸ਼ਨ ਹੋਮ ਫਾਰ ਬੁਆਇਇਜ਼, ਫ਼ਰੀਦਕੋਟ’ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਇਹ ਮੋਹਰੀ ਉਪਰਾਲਾ ਸੰਸਥਾਗਤ ਦੇਖਭਾਲ ਅਧੀਨ ਰਹਿ ਰਹੇ ਬੱਚਿਆਂ ਨੂੰ ਸੁਤੰਤਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ, ਆਤਮ-ਵਿਸ਼ਵਾਸ, ਕੌਂਸਲਿੰਗ ਸਪੋਰਟ ਅਤੇ ਲਾਭਦਾਇਕ ਰੋਜ਼ੀ-ਰੋਟੀ ਦੇ ਹੁਨਰਾਂ 'ਤੇ ਹੋਵੇਗਾ। ਦੂਜੇ ਪਾਸੇ, ਸਪੈਸ਼ਲ ਹੋਮ ਦੇ ਬੱਚੇ (ਜਿਨ੍ਹਾਂ ਨੂੰ ਵਿਵਹਾਰ ਸੁਧਾਰ, ਵੋਕੇਸ਼ਨਲ ਟ੍ਰੇਨਿੰਗ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਦੀ ਵਧੇਰੇ ਲੋੜ ਹੁੰਦੀ ਹੈ) ਲਈ ਹੁਨਰ ਸਿਖਲਾਈ ਨੂੰ ਲੰਬੇ ਸਮੇਂ ਦੇ ਮੁੜ-ਵਸੇਬਾ ਪਲਾਨ ਨਾਲ ਜੋੜਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸੂਬੇ ਭਰ ਦੀਆਂ ਚਾਰ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ ਕੁੱਲ 420 ਬੱਚਿਆਂ ਵਿੱਚੋਂ **211 ਬੱਚਿਆਂ (ਯਾਨੀ ਲਗਭਗ 50% ਬੱਚਿਆਂ)** ਨੂੰ ਰੁਜ਼ਗਾਰ ਮੁਖੀ ਕਿੱਤਿਆਂ ਵਿੱਚ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ। ਬੱਚਿਆਂ ਨੂੰ ਉੱਭਰ ਰਹੇ ਰੁਜ਼ਗਾਰ ਦੇ ਮੌਕਿਆਂ ਮੁਤਾਬਕ ਬਹੁਤ ਧਿਆਨ ਨਾਲ ਚੁਣੇ ਗਏ ਕੋਰਸਾਂ— ਹੇਅਰ ਡਰੈਸਰ ਐਂਡ ਸਟਾਈਲਿਸਟ, ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਅਤੇ ਮਲਟੀ-ਸਕਿੱਲ ਟੈਕਨੀਸ਼ੀਅਨ ਵਿੱਚ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਬੱਚੇ ਘੱਟ ਤੋਂ ਘੱਟ ਸਮੇਂ ਵਿੱਚ ਉਪਯੋਗੀ ਹੁਨਰ ਸਿੱਖ ਸਕਣ।
ਡਾ. ਬਲਜੀਤ ਕੌਰ ਨੇ ਕਿਹਾ, "ਕਿਸੇ ਵੀ ਬੱਚੇ ਦਾ ਭਵਿੱਖ ਕਦੇ ਵੀ ਉਨ੍ਹਾਂ ਹਾਲਾਤਾਂ ਨਾਲ ਤੈਅ ਨਹੀਂ ਹੋਣਾ ਚਾਹੀਦਾ ਜਿਨ੍ਹਾਂ ਕਰਕੇ ਉਸ ਨੂੰ ਚਾਈਲਡ ਕੇਅਰ ਸੰਸਥਾ ਵਿੱਚ ਆਉਣਾ ਪਿਆ। ਇਸ ਉਪਰਾਲੇ ਰਾਹੀਂ ਅਸੀਂ ਬੱਚਿਆਂ ਨੂੰ ਇਹ ਸੁਨੇਹਾ ਦੇ ਰਹੇ ਹਾਂ ਕਿ ਉਨ੍ਹਾਂ ਦਾ ਭਵਿੱਖ ਉਨ੍ਹਾਂ ਦੇ ਬੀਤੇ ਸਮੇਂ (past) ਨਾਲ ਨਹੀਂ, ਸਗੋਂ ਹੁਨਰ, ਮਿਹਨਤ ਅਤੇ ਲਗਨ ਨਾਲ ਬਣੇਗਾ।"
ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ ਕਿ ਇਸ ਪ੍ਰੋਗਰਾਮ ਵਿੱਚ ਹਰ ਬੱਚੇ ਨੂੰ ਕੇਵਲ ਇੱਕ "ਕੇਸ" ਵਜੋਂ ਨਹੀਂ, ਸਗੋਂ ਪ੍ਰਤਿਭਾ ਅਤੇ ਸਮਰੱਥਾ ਨਾਲ ਭਰਪੂਰ ਬੱਚੇ ਵਜੋਂ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਬੱਚਿਆਂ ਦੀ ਪ੍ਰਾਈਵੇਸੀ, ਮਾਣ-ਸਨਮਾਨ ਅਤੇ ਪਛਾਣ ਦੀ ਪੂਰੀ ਰੱਖਿਆ ਕੀਤੀ ਜਾਵੇਗੀ ਅਤੇ ਕਿਸੇ ਵੀ ਪਬਲਿਕ ਪਲੇਟਫਾਰਮ 'ਤੇ ਇਨ੍ਹਾਂ ਦੇ ਵੇਰਵਿਆਂ ਦਾ ਜ਼ਿਕਰ ਨਹੀਂ ਕੀਤਾ ਜਾਵੇਗਾ।
ਤਕਨੀਕੀ ਮੁਹਾਰਤ ਦੇ ਨਾਲ-ਨਾਲ ਇਹ ਪ੍ਰੋਗਰਾਮ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸੰਚਾਰ ਹੁਨਰ, ਅਨੁਸ਼ਾਸਨ, **ਕਾਰਜ ਨੈਤਿਕਤਾ (work ethics)**, ਟੀਮ ਵਰਕ ਅਤੇ ਜੀਵਨ ਪ੍ਰਤੀ ਇੱਕ ਸਕਾਰਾਤਮਕ ਨਜ਼ਰੀਆ ਵਿਕਸਿਤ ਕਰਨ ਵਿੱਚ ਮਦਦ ਕਰੇਗਾ।
ਮੰਤਰੀ ਨੇ ਸਿਖਲਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਬਜ਼ਰਵੇਸ਼ਨ ਹੋਮ, ਫਰੀਦਕੋਟ ਵਿਖੇ 36 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਕੋਰਸ ਦੀ ਸਿਖਲਾਈ ਦਿੱਤੀ ਜਾਵੇਗੀ। ਆਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਕੁੱਲ 85 ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ 56 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ 29 ਬੱਚਿਆਂ ਨੂੰ ‘ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਕੋਰਸ’ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼, ਹੋਸ਼ਿਆਰਪੁਰ ਵਿਖੇ ਰਹਿ ਰਹੇ ਕੁੱਲ 90 ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ ਸਪੈਸ਼ਲ ਹੋਮ ਦੇ 30 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ ਆਬਜ਼ਰਵੇਸ਼ਨ ਹੋਮ ਦੇ 30 ਬੱਚਿਆਂ ਨੂੰ ‘ਮਲਟੀ-ਸਕਿੱਲ ਟੈਕਨੀਸ਼ੀਅਨ’ ਤੇ ਬਾਕੀ 30 ਬੱਚਿਆਂ ਨੂੰ ‘ਹੇਅਰ ਡਰੈਸਰ’ ਕੋਰਸ ਕਰਵਾਏ ਜਾਣਗੇ।
ਵਿਭਾਗ ਦੀ ਕੋਸ਼ਿਸ਼ ਰਹੇਗੀ ਕਿ ਟ੍ਰੇਨਿੰਗ ਲੈ ਰਹੇ ਬੱਚਿਆਂ ਨੂੰ ਯੋਗ ਸਰਟੀਫਿਕੇਸ਼ਨ, ਪਲੇਸਮੈਂਟ ਸਪੋਰਟ, ਉੱਦਮੀ ਮਾਰਗਦਰਸ਼ਨ ਅਤੇ ਸਿਖਲਾਈ ਤੋਂ ਬਾਅਦ ਦੀ ਦੇਖਭਾਲ (after-care follow-up) ਪ੍ਰਦਾਨ ਕੀਤੀ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮਾਡਲ ਨੂੰ ਹੋਰਨਾਂ ਹੋਮਜ਼ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਸਰਕਾਰ ਕਮਜ਼ੋਰੀ ਤੋਂ ਮੌਕੇ ਵੱਲ, ਨਿਰਭਰਤਾ ਤੋਂ ਆਤਮ-ਨਿਰਭਰਤਾ ਵੱਲ ਅਤੇ ਸੰਸਥਾਗਤ ਦੇਖਭਾਲ ਤੋਂ ਸਾਰਥਕ ਕੈਰੀਅਰ ਵੱਲ ਨਵੇਂ ਰਾਹ ਬਣਾਉਣ ਵਿੱਚ ਸਫ਼ਲ ਹੋ ਸਕੇ।
ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

-from-Care-To-Career-Punjab-Becomes-First-State-In-India-To-Launch-Skill-Development-Programme-For-Children-In-Observation-And-Special-Homes-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead