June 27, 2026 23:30:53

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Jun27,2026 | Meenu Galhotra | Chandigarh

*ਪੇਂਡੂ ਬਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ ਸਾਰੇ ਜ਼ਿਲ੍ਹਿਆਂ ਨੂੰ ਫੰਡ ਜਾਰੀ*
*ਪਿੰਡਾਂ ਵਿੱਚ ਵਿਕਾਸ ਯੋਜਨਾਵਾਂ ਲਈ 3,763 ਪਿੰਡਾਂ ਨੂੰ ਮਨਜ਼ੂਰੀ; 242 ਨਵੇਂ ਪਿੰਡਾਂ ਵਿੱਚੋਂ ਹਰੇਕ ਨੂੰ ਵਿਕਾਸ ਕਾਰਜਾਂ ਦੇ ਵਿੱਤੀ ਪਾੜੇ ਨੂੰ ਪੂਰਨ ਲਈ 20-20 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ*
*ਸਾਰਿਆਂ ਲਈ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਕੇ ਸਮੂਹਿਕ ਵਿਕਾਸ ਨੂੰ ਤੇਜ਼ ਕਰਨ ਅਤੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ*


ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ।
ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 3,763 ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨ, ਪਿੰਡ ਵਿਕਾਸ ਯੋਜਨਾਵਾਂ (ਵੀ.ਡੀ.ਪੀ.) ਤਿਆਰ ਕਰਨ ਅਤੇ ਯੋਜਨਾਬੰਦੀ ਨਾਲ ਸਬੰਧਤ ਹੋਰ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 242 ਚੁਣੇ ਗਏ ਪਿੰਡਾਂ ਵਿੱਚੋਂ ਹਰੇਕ ਪਿੰਡ ਲਈ ਵਿਕਾਸ ਕਾਰਜਾਂ ਦੇ ਵਿੱਤੀ ਪਾੜੇ ਨੂੰ ਪੂਰਨ ਕਰਨ (ਗੈਪ-ਫਿਲਿੰਗ) ਵਾਸਤੇ 20 ਲੱਖ ਰੁਪਏ ਦੀ ਗ੍ਰਾਂਟ ਵੀ ਮਨਜ਼ੂਰ ਕੀਤੀ ਗਈ ਹੈ, ਜਿਸ ਦੀ ਵਰਤੋਂ ਪਿੰਡ ਵਿਕਾਸ ਯੋਜਨਾਵਾਂ ਰਾਹੀਂ ਪਛਾਣੀਆਂ ਗਈਆਂ ਸਥਾਨਕ ਬਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੀ ਜਾਵੇਗੀ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਗਰਾਮਾਂ ਦੇ ਆਪਸੀ ਤਾਲਮੇਲ (ਕਨਵਰਜੈਂਸ) 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਉਪਲਬਧ ਸਰੋਤਾਂ ਦੀ ਸੁਚੱਜੀ ਅਤੇ ਨਤੀਜਾ-ਮੁਖੀ ਢੰਗ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਪ੍ਰਭਾਵਸ਼ਾਲੀ ਯੋਜਨਾਬੰਦੀ, ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਗੀਆਂ ਤਾਂ ਜੋ ਵਿਕਾਸ ਦੇ ਵੱਧ ਤੋਂ ਵੱਧ ਨਤੀਜੇ ਸਾਹਮਣੇ ਆ ਸਕਣ।
ਮੰਤਰੀ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਬਹੁ-ਗਿਣਤੀ ਵਾਲੇ ਪਿੰਡਾਂ ਨੂੰ ਮਾਡਲ (ਆਦਰਸ਼) ਪਿੰਡਾਂ ਵਿੱਚ ਤਬਦੀਲ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਲੋੜੀਂਦੇ ਬਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ, ਜਨਤਕ ਸਹੂਲਤਾਂ ਦਾ ਵਿਸਥਾਰ ਕਰਕੇ ਅਤੇ ਇੱਕ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜੋ ਹਰ ਨਾਗਰਿਕ ਲਈ ਸਨਮਾਨ, ਬਿਹਤਰ ਮੌਕੇ ਅਤੇ ਮਿਆਰੀ ਜੀਵਨ ਪੱਧਰ ਨੂੰ ਉਤਸ਼ਾਹਿਤ ਕਰੇ।

Punjab-Government-Releases-72-21-Crore-For-Holistic-Development-Of-Sc-majority-Villages-Dr-Baljit-Kaur


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead