June 29, 2026 23:08:15

ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ

Jun29,2026 | Meenu Galhotra | Chandigarh

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ।


ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਕੀਤਾ ਜਾ ਰਿਹਾ ਹੈ ਜਿਸ ਸਦਕਾ ਸਮਾਜ ਦਾ ਹਰ ਵਰਗ ਬਹੁਤ ਖੁਸ਼ ਹੈ।

ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਦੇ ਮੁੱਦਿਆਂ ਦੇ ਸਾਹਮਣੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕਣਗੀਆਂ। ਲੋਕ ਹੁਣ ਰਵਾਇਤੀ ਸਿਆਸਤ ਤੋਂ ਅੱਗੇ ਵੱਧ ਕੇ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਦੇ ਲੋਕ ਵੀ ਵਿਕਾਸ ਦੀ ਇਸ ਲੜੀ ਨੂੰ ਜਾਰੀ ਰੱਖਣ ਲਈ ਨੀਰਜ ਰਾਣੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਨੁਮਾਇੰਦਗੀ ਨਾਲ ਵਾਰਡ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਹਰ ਵਰਗ ਦੀ ਭਲਾਈ ਅਤੇ ਹਰ ਇਲਾਕੇ ਦੇ ਸੰਤੁਲਿਤ ਵਿਕਾਸ ਲਈ ਪਾਰਟੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਚੋਣ ਪ੍ਰਚਾਰ ਦੌਰਾਨ ਵਾਰਡ ਨੰਬਰ 29 ਦੇ ਵਸਨੀਕਾਂ ਨੇ ਬ੍ਰਮ ਸ਼ੰਕਰ ਜਿੰਪਾ ਅਤੇ ਉਮੀਦਵਾਰ ਨੀਰਜ ਰਾਣੀ ਦਾ ਭਰਵਾਂ ਸਵਾਗਤ ਕੀਤਾ ਅਤੇ ਪੂਰੇ ਉਤਸ਼ਾਹ ਨਾਲ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਨੀਰਜ ਰਾਣੀ ਨੂੰ ਭਾਰੀ ਵੋਟਾਂ ਨਾਲ ਜੇਤੂ ਬਣਾਉਣਗੇ।

ਇਸ ਮੌਕੇ ਨੀਰਜ ਰਾਣੀ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਤ ਤੋਂ ਬਾਅਦ ਵਾਰਡ ਦੇ ਹਰ ਘਰ ਅਤੇ ਹਰ ਪਰਿਵਾਰ ਦੀਆਂ ਸਮੱਸਿਆਵਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਲੱਕੀ ਚੰਦਨ, ਸਾਬਕਾ ਕੌਂਸਲਰ ਕਮਲਜੀਤ ਕੌਰ, ਜਸਵਿੰਦਰ ਪਾਲ, ਜਗਦੀਸ਼ ਪਾਲ, ਰਵੀ ਗੁਪਤਾ,ਰਾਜੂ ਸੰਘਾ ਅਤੇ ਭਾਰੀ ਗਿਣਤੀ ਵਾਰਡ ਵਾਸੀ ਮੌਜੂਦ ਸਨ।

ਕੈਪਸਨ - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਾਰਡ ਨੰਬਰ 29 ‘ਚ ਉਮੀਦਵਾਰ ਨੀਰਜ ਰਾਣੀ ਦੇ ਹੱਕ ‘ਚ ਚੋਣ ਪ੍ਰਚਾਰ ਕਰਦੇ ਹੋਏ।

Aam-Aadmi-Party-Has-Carried-Out-Record-breaking-Development-Works-In-Cities-Bram-Shankar-Jimpa


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead