June 30, 2026 23:42:26

ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾਇਆ : ਬ੍ਰਮ ਸ਼ੰਕਰ ਜਿੰਪਾ

Jun30,2026 | Meenu Galhotra | Hoshiarpur

ਜਿੰਪਾ ਵੱਲੋਂ ਵਾਰਡ ਨੰਬਰ 3 ‘ਚ ਉਮੀਦਵਾਰ ਰਜਨੀ ਕੌਰ ਦੇ ਹੱਕ ‘ਚ ਪ੍ਰਚਾਰ

ਆਪ ਦੀਆਂ ਲੋਕ ਪੱਖੀ ਨੀਤੀਆਂ ਅਤੇ ਸ਼ਾਨਦਾਰ ਵਿਕਾਸ ਕਾਰਜਾਂ ਨੇ ਲੋਕਾਂ ਦਾ ਮਨ ਜਿੱਤਿਆ: ਜਿੰਪਾ

ਭਾਰੀ ਗਿਣਤੀ ਵਾਰਡ ਵਾਸੀਆਂ ਨੇ ਰਜਨੀ ਕੌਰ ਦੇ ਹੱਕ ‘ਚ ਕੀਤਾ ਇਕੱਠ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 03 ਤੋਂ ਪਾਰਟੀ ਦੀ ਉਮੀਦਵਾਰ ਰਜਨੀ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਨਣਾ ਤੈਅ ਹੈ ਕਿਉਂਕਿ ਲੋਕ ਇੱਕ ਵਾਰ ਫੇਰ ਆਪ ਨੂੰ ਲਿਆਉਣ ਦਾ ਮਨ ਬਣਾ ਬੈਠੇ ਹਨ।

ਭਾਰੀ ਗਿਣਤੀ ਵਿਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਾਰਡ ਵਾਸੀਆਂ ਸਮੇਤ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਨੀ ਕੋਰ ਦੇ ਹੱਕ ‘ਚ ਪ੍ਰਚਾਰ ਕਰਦਿਆਂ ਕਿਹਾ ਆਪ ਦੀਆਂ ਲੋਕ ਪੱਖੀ ਨੀਤੀਆਂ ਅਤੇ ਸ਼ਾਨਦਾਰ ਵਿਕਾਸ ਕਾਰਜਾਂ ਨੇ ਲੋਕਾਂ ਦਾ ਮਨ ਜਿੱਤ ਲਿਆ ਹੈ ਜਿਸ ਕਰਕੇ ਉਹ ਇੱਕ ਵਾਰ ਫੇਰ ਸੂਬੇ ਦੀ ਵਾਗਡੋਰ ਆਪ ਦੇ ਹੱਥ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਇਤਿਹਾਸਿਕ ਵਿਕਾਸ ਕੰਮ ਹੋਏ ਹਨ ਜਿਨ੍ਹਾਂ ਨੇ ਵਿਰੋਧੀਆਂ ਪਾਰਟੀਆਂ ਨੂੰ ਹਾਸ਼ੀਏ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਨੇ ਲੋਕਾਂ ਦੇ ਦਿਲ ਜਿੱਤ ਲਏ ਹਨ।

ਐਮ. ਐਲ.ਏ. ਜਿੰਪਾ ਬੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਦੀ ਹਨੇਰੀ ਲਿਆਂਦੀ ਹੈ ਉਨ੍ਹਾਂ ਕਿਹਾ ਕਿ ਕੋਈ ਵੀ ਖੇਤਰ ਜਿਵੇਂ ਆਮ ਆਦਮੀ ਪਾਰਟੀ ਨੇ ਹਰ ਪਾਸੇ ਰਿਕਾਰਡ ਵਿਕਾਸ ਜਾਰਜ ਕਰਵਾਏ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਸੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਆਪ ਉਮੀਦਵਾਰਾਂ ਨੂੰ ਜਿਤਾ ਕੇ ਨਿਗਮ ਭੇਜਿਆ ਜਾਵੇ ਤਾਂ ਜੋ ਸ਼ਹਿਰ ਅੰਦਰ ਰਹਿੰਦੇ ਕਾਰਜਾਂ ਨੂੰ ਵੀ ਹੋਰ ਵਧੀਆ ਢੰਗ ਨਾਲ ਕਰਵਾਇਆ ਜਾ ਸਕੇ।

ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਦੇ ਮੁੱਦਿਆਂ ਦੇ ਸਾਹਮਣੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕਣਗੀਆਂ। ਲੋਕ ਹੁਣ ਰਵਾਇਤੀ ਸਿਆਸਤ ਤੋਂ ਅੱਗੇ ਵੱਧ ਕੇ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 03 ਦੇ ਲੋਕ ਵੀ ਵਿਕਾਸ ਦੀ ਇਸ ਲੜੀ ਨੂੰ ਜਾਰੀ ਰੱਖਣ ਲਈ ਨੀਰਜ ਰਾਣੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ।

ਬ੍ਰਮ ਸ਼ੰਕਰ ਜਿੰਪਾ ਅਤੇ ਉਮੀਦਵਾਰ ਰਜਨੀ ਕੌਰ ਦਾ ਵਾਰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਲੈ ਕੇ ਜਾਣਗੇ।

ਇਸ ਮੌਕੇ ਰਜਨੀ ਕੌਰ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਅਮਾਰੀਆ ਚੌਕ, ਬਹਾਦਰਪੁਰ ‘ਚ ਹੋਏ ਸਮਾਗਮ ਦੌਰਾਨ ਜੋਗਿੰਦਰ ਰਾਜਾ, ਪਰਵੀਨ ਸੈਣੀ, ਪ੍ਰਦੀਪ ਸੈਣੀ, ਰਵੀਸ਼ੰਕਰ ਮੱਟੂ, ਐਡਵੋਕੇਟ ਦੁਸ਼ਅੰਤ ਓਹਰੀ, ਕ੍ਰਿਸ਼ਨ ਸਿੰਘ ਸੈਣੀ ਅਤੇ ਭਾਰੀ ਗਿਣਤੀ ਵਾਰਡ ਵਾਸੀ ਮੌਜੂਦ ਸਨ।

People-Have-Decided-To-Bring-Back-The-Aam-Aadmi-Party-Government-Bram-Shankar-Jimpa


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead