*ਪੰਜਾਬ ਨੇ ਵੰਡ ਵਿੱਚ ਕੀਤਾ ਵਾਧਾ: ਹੁਣ ਤੱਕ 21.29 ਲੱਖ ਪਰਿਵਾਰਾਂ ਨੂੰ ਕੀਤਾ ਗਿਆ ਕਵਰ*
* ਹੁਣ ਤੱਕ ਸਭ ਤੋਂ ਜ਼ਿਆਦਾ 2.29 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 1.56 ਲੱਖ ਨਾਲ ਪਟਿਆਲਾ ਦੂਜੇ ਅਤੇ 1.36 ਲੱਖ ਕਿੱਟਾਂ ਦੀ ਵੰਡ ਨਾਲ ਸੰਗਰੂਰ ਤੀਜੇ ਸਥਾਨ ’ਤੇ*
ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 21.29 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ 80,000 ਤੋਂ 85000 ਕਿੱਟਾਂ ਨਿਰਧਾਰਤ ਕੇਂਦਰਾਂ ਤੋਂ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ।
ਹੁਣ ਤੱਕ ਵੰਡੀਆਂ ਗਈਆਂ 21.29 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 229555 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 156402 ਨਾਲ ਦੂਜੇ ਸਥਾਨ ’ਤੇ, ਸੰਗਰੂਰ 136430 ਕਿੱਟਾਂ ਨਾਲ ਤੀਜੇ ਸਥਾਨ ’ਤੇ, ਫਾਜ਼ਿਲਕਾ 121647 ਨਾਲ ਚੌਥੇ ਸਥਾਨ ’ਤੇ ਹੈ ਜਦੋਂ ਕਿ ਸਰਹੱਦੀ ਜ਼ਿਲ੍ਹਾ ਤਰਨਤਾਰਨ 121589 ਰਾਸ਼ਨ ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ’ਤੇ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 118579 ਰਾਸ਼ਨ ਕਿੱਟਾਂ, ਬਠਿੰਡਾ ਵਿੱਚ 114105, ਸ੍ਰੀ ਮੁਕਤਸਰ ਸਾਹਿਬ ਵਿੱਚ 109045, ਜਲੰਧਰ ਵਿੱਚ 105379, ਹੁਸ਼ਿਆਰਪੁਰ ਵਿੱਚ 86710, ਮਾਨਸਾ ਵਿੱਚ 80591ਕਿੱਟਾਂ, ਗੁਰਦਾਸਪੁਰ ਵਿੱਚ 80344, ਫਿਰੋਜ਼ਪੁਰ ਵਿੱਚ 78404, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 71238 ਕਿੱਟਾਂ, ਫਤਿਹਗੜ੍ਹ ਸਾਹਿਬ ਵਿੱਚ 71097, ਮੋਗਾ ਵਿੱਚ 69210, ਕਪੂਰਥਲਾ ਵਿੱਚ 68627, ਫਰੀਦਕੋਟ ਵਿੱਚ 60937, ਬਰਨਾਲਾ ਵਿੱਚ 59667, ਪਠਾਨਕੋਟ ਵਿੱਚ 58737, ਰੂਪਨਗਰ ਵਿੱਚ 50906, ਮਲੇਰਕੋਟਲਾ ਵਿੱਚ 40988 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 38838 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।
ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ।
ਵੰਡ ਸਬੰਧੀ ਪੂਰੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਤਾ, ਮਿਲਾਵਟੀ ਚੀਜਾਂ ਤੇ ਰੋਕ ਅਤੇ ਹਰੇਕ ਲੋੜਵੰਦ ਘਰ ਤੱਕ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਲਾਹੇਵੰਦ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰਨ ਤਾਲਮੇਲ ਨਾਲ ਕੰਮ ਕਰ ਰਹੇ ਹਨ।
ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨ.ਐਫ.ਐਸ.ਏ. ਕਣਕ ਦੀ ਵੰਡ ਦੇ ਨਾਲੋ-ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਲ ਕਰਕੇ ਸਰਕਾਰ ਵੱਲੋਂ ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕਰਨ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।
Meri-Rasoi-Ration-Kit-Distribution-In-Upward-Trajectory
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)