July 4, 2026 23:38:34

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਕੇ ਭਗਵੰਤ ਸਿੰਘ ਮਾਨ ਨੇ ਆਪਣੀ ਆਖ਼ਰੀ ਗਾਰੰਟੀ ਵੀ ਪੂਰੀ ਕੀਤੀ: ਕਰਮਜੀਤ ਸਿੰਘ ਕੁਠਾਲਾ

Jul4,2026 | Meenu Galhotra | Sandaur

* ਯੋਜਨਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਵੱਲ ਇਤਿਹਾਸਕ ਪਹਿਲ: ਚੇਅਰਮੈਨ ਮਾਰਕੀਟ ਕਮੇਟੀ ਸੰਦੌੜ
ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਕੇ ਸਰਕਾਰ ਨੇ ਆਪਣੀ ਆਖ਼ਰੀ ਗਾਰੰਟੀ ਵੀ ਪੂਰੀ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ, ਉਨ੍ਹਾਂ ਦੇ ਸਨਮਾਨ ਵਿੱਚ ਵਾਧਾ ਕਰਨ ਅਤੇ ਨਾਰੀ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦੇਣ ਵਾਲੀ ਇੱਕ ਇਤਿਹਾਸਕ ਅਤੇ ਲੋਕ ਭਲਾਈ ਪਹਿਲ ਹੈ। ਇਸ ਨਾਲ ਮਹਿਲਾਵਾਂ ਨੂੰ ਆਤਮ-ਨਿਰਭਰ ਬਣਨ ਵਿੱਚ ਮਦਦ ਮਿਲੇਗੀ ਅਤੇ ਪਰਿਵਾਰ ਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ।ਕਰਮਜੀਤ ਸਿੰਘ ਕੁਠਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਮਾਜਿਕ ਸੁਰੱਖਿਆ ਦੇ ਨਾਲ-ਨਾਲ ਆਰਥਿਕ ਖੁਦਮੁਖਤਿਆਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਨੂੰ ਆਪਣੇ ਦਾਇਰੇ ਵਿੱਚ ਲਿਆਉਂਦੀ ਹੈ ਅਤੇ ਦੇਸ਼ ਦੀਆਂ ਸਭ ਤੋਂ ਵੱਡੀਆਂ ਮਹਿਲਾ ਸਮਾਜਿਕ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਕਈ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦਾ ਭਰੋਸਾ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ ਭਲਾਈ ਨੀਤੀਆਂ 'ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ।

By-Implementing-The-mukhyamantri-Mavan-dhiyan-Satkar-Yojana-Bhagwant-Singh-Mann-Has-Fulfilled-His-Final-Guarantee-As-Well-Karamjit-Singh-Kuthala-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead