ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ
ਸੀ.ਈ.ਓ. ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਨਾਉਣ ਦੇ ਹੁਕਮ
ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।
ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ਕੋਠੇ ਦੇ ਬੀ.ਐਲ.ਓ. ‘ਤੇ ਵੀ ਐਸ.ਆਈ.ਆਰ. ਸਬੰਧੀ ਕੰਮਕਾਜ ਦੌਰਾਨ ਇੱਕ ਸਥਾਨਕ ਵੱਲੋਂ ਗਾਲੀ-ਗਲੋਚ ਅਤੇ ਹਮਲਾ ਕੀਤਾ ਗਿਆ, ਜਿਸ ਸਬੰਧੀ ਧਨੌਲਾ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 132, 221 ਅਤੇ 115(2) ਅਧੀਨ ਕੇਸ ਦਰਜ ਕੀਤਾ ਗਿਆ ਹੈ।
ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰ ਨੇ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਨਾਉਣ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ।
Misbehaviour-With-Blos-Will-Not-Be-Tolerated-Ceo-Anindita-Mitra-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)