July 9, 2026 23:41:59

ਜੇਸੀਆਈ ਲੁਧਿਆਣਾ ਸੈਂਟਰਲ ਵੱਲੋਂ ਅੰਤਰਰਾਸ਼ਟਰੀ ਮਨੁੱਖੀ ਫਰਜ਼ ਦਿਵਸ ਮਹੋਤਸਵ 2026 ਤਹਿਤ ਲੋਕ ਭਲਾਈ ਦੇ ਕਈ ਪ੍ਰੋਜੈਕਟ ਸਫਲਤਾਪੂਰਵਕ ਆਯੋਜਿਤ

Jul9,2026 | Meenu Galhotra | Ludhiana

ਜੇਸੀਆਈ ਲੁਧਿਆਣਾ ਸੈਂਟਰਲ ਵੱਲੋਂ ਅੰਤਰਰਾਸ਼ਟਰੀ ਮਨੁੱਖੀ ਫਰਜ਼ ਦਿਵਸ ਮਹੋਤਸਵ 2026 ਦੇ ਮੌਕੇ ਦੁੱਗਰੀ ਫੇਜ਼-2, ਲੁਧਿਆਣਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ।ਇਸ ਕੈਂਪ ਦੀ ਅਗਵਾਈ ਡਾ. ਤੇਜਸਵੀ ਧੀਮਾਨ ਅਤੇ ਡਾ. ਪਰਮਿੰਦਰ ਸਿੰਘ ਸਿੱਧੂ ਨੇ ਕੀਤੀ। ਕੈਂਪ ਦੌਰਾਨ ਆਮ ਸਿਹਤ ਜਾਂਚ, ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਸਮੇਤ ਹੋਰ ਲੋੜੀਂਦੇ ਟੈਸਟ ਕੀਤੇ ਗਏ। ਇਸ ਕੈਂਪ ਦਾ 100 ਤੋਂ ਵੱਧ ਲੋਕਾਂ ਨੇ ਲਾਭ ਲਿਆ।ਇਸੇ ਦਿਨ ਜੇਸੀਆਈ ਲੁਧਿਆਣਾ ਸੈਂਟਰਲ ਵੱਲੋਂ ਆਪਣੇ ਮੈਂਬਰਾਂ ਦੇ ਸਹਿਯੋਗ ਨਾਲ ਰੁੱਖ ਲਗਾਓ ਮੁਹਿੰਮ ਵੀ ਚਲਾਈ ਗਈ, ਜਿਸ ਤਹਿਤ 100 ਤੋਂ ਵੱਧ ਪੌਦੇ ਲਗਾਏ ਗਏ ਅਤੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।ਇਸ ਮੌਕੇ “Salute the Silent Stars” ਪ੍ਰੋਜੈਕਟ ਵੀ ਕੀਤਾ ਗਿਆ, ਜਿਸ ਤਹਿਤ ਸਮਾਜ ਅਤੇ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉਹਨਾਂ ਕਰਮਯੋਗੀਆਂ ਨੂੰ ਸਨਮਾਨਿਤ ਕਰਕੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਸੇਵਾ ਨੂੰ ਅਕਸਰ ਲੋਕ ਨਜ਼ਰਅੰਦਾਜ਼ ਕਰ ਜਾਂਦੇ ਹਨ। ਜੇਸੀਆਈ ਲੁਧਿਆਣਾ ਸੈਂਟਰਲ ਨੇ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ।ਇਸ ਤੋਂ ਇਲਾਵਾ 10 ਜੁਲਾਈ ਨੂੰ “Support the International Human Duties Day” ਦਸਤਖ਼ਤ ਮੁਹਿੰਮ ਚਲਾਈ ਗਈ, ਜਿਸ ਦੌਰਾਨ ਇੱਕ ਹੀ ਦਿਨ ਵਿੱਚ 120 ਲੋਕਾਂ ਨੇ ਦਸਤਖ਼ਤ ਕਰਕੇ ਅੰਤਰਰਾਸ਼ਟਰੀ ਮਨੁੱਖੀ ਫਰਜ਼ ਦਿਵਸ ਦੇ ਸਮਰਥਨ ਵਿੱਚ ਆਪਣੀ ਸਹਿਮਤੀ ਦਿੱਤੀ।ਜੇਸੀਆਈ ਲੁਧਿਆਣਾ ਸੈਂਟਰਲ ਦੇ ਪ੍ਰਧਾਨ ਜੇਸੀ ਐਡਵੋਕੇਟ ਸਿਮਰਨਪ੍ਰੀਤ ਸਿੰਘ ਨੇ ਕਿਹਾ ਕਿ ਸੰਸਥਾ ਸਮਾਜ ਸੇਵਾ, ਸਿਹਤ ਜਾਗਰੂਕਤਾ, ਵਾਤਾਵਰਣ ਸੰਭਾਲ ਅਤੇ ਮਨੁੱਖੀ ਫਰਜ਼ਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਅਜਿਹੇ ਲੋਕ-ਭਲਾਈ ਦੇ ਪ੍ਰੋਜੈਕਟ ਕਰਦੀ ਰਹੇਗੀ।ਇਸ ਮੌਕੇ ਜੇਸੀ ਰਾਹੁਲ ਭਾਰਦਵਾਜ, ਜੇਸੀ ਤਰੁਣ ਗੋਇਲ, ਜੇਸੀ ਪਰਮਜੀਤ ਸਿੰਘ, ਜੇਸੀ ਜਸਪ੍ਰੀਤ ਸਿੰਘ, ਜੇਸੀ ਮਨਮੋਹਨ ਸਿੰਘ, ਜੇਸੀ ਆਸ਼ੀਸ਼ ਚੋਪੜਾ, ਜੇਸੀ ਗੁਰਪ੍ਰੀਤ ਸਿੰਘ ਰਿਆਤ, ਜੇਸੀ ਜਤਿੰਦਰਪਾਲ ਸਿੰਘ ਅਤੇ ਜੇਸੀ ਕੁਲਜੀਤ ਸਿੰਘ ਵੀ ਹਾਜ਼ਰ ਰਹੇ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।

Jci-Ludhiana-Central-Successfully-Organized-Several-Public-Welfare-Projects-As-Part-Of-The-International-Human-Duties-Day-Celebrations-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead