*ਕਿਹਾ; ਹਰ ਵਰਗ ਦੀ ਭਲਾਈ ਅਤੇ ਸਰਕਾਰ ਵਿੱਚ ਬਣਦੀ ਨੁਮਾਇੰਦਗੀ ਯਕੀਨੀ ਬਣਾਉਣਾ ਆਪ ਸਰਕਾਰ ਦੀ ਵਚਨਬੱਧਤਾ
July 14, 2026 05:36:19

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

Jul13,2026 | Meenu Galhotra | Sunam

*ਕਿਹਾ; ਹਰ ਵਰਗ ਦੀ ਭਲਾਈ ਅਤੇ ਸਰਕਾਰ ਵਿੱਚ ਬਣਦੀ ਨੁਮਾਇੰਦਗੀ ਯਕੀਨੀ ਬਣਾਉਣਾ ਆਪ ਸਰਕਾਰ ਦੀ ਵਚਨਬੱਧਤਾ

*ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਾਰੀਆਂ ਸਿਆਸੀ ਧਿਰਾਂ ਨੂੰ ਸੰਜਮ ਅਤੇ ਜ਼ਿੰਮੇਵਾਰੀ ਨਾਲ ਬਿਆਨ ਦੇਣ ਦੀ ਅਪੀਲ



ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੋਬੀ ਸਮਾਜ ਵੱਲੋਂ ਇਸ ਸਮਾਜ ਵਿਚਲੇ ਵੱਖ ਵੱਖ ਉਪ ਵਰਗਾਂ ਲਈ ਨੁਮਾਇੰਦਗੀ ਸਬੰਧੀ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਮਾਮਲੇ ਨੂੰ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਜਲਦ ਢੁੱਕਵਾਂ ਹੱਲ ਕਰਵਾਉਣਗੇ।
ਸੁਨਾਮ ਦੇ ਵ੍ਹਾਈਟ ਰੋਜ਼ ਹਾਲ ਵਿਖੇ ਧੋਬੀ ਮਹਾਂਸਭਾ ਵੱਲੋਂ ਕਰਵਾਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਬਣੀ ਹੈ। ਇਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸਮਾਜ ਦੇ ਹਰੇਕ ਵਰਗ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਰਕਾਰ ਨੇ ਵੱਖ-ਵੱਖ ਵਰਗਾਂ ਲਈ ਬੋਰਡਾਂ, ਕਮਿਸ਼ਨਾਂ ਅਤੇ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਹਰ ਭਾਈਚਾਰੇ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋ ਸਕੇ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਧੋਬੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੌਜੂਦਾ ਵੈਲਫੇਅਰ ਬੋਰਡ ਦੇ ਨਾਮ ਅਤੇ ਢਾਂਚੇ ਕਾਰਨ ਭਾਈਚਾਰੇ ਦੇ ਕਈ ਉਪ-ਵਰਗਾਂ ਨੂੰ ਲੋੜੀਂਦੀ ਨੁਮਾਇੰਦਗੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਕੋਲ ਦੋਵੇਂ ਵਿਕਲਪ ਵਿਚਾਰ ਅਧੀਨ ਹਨ—ਲੋੜ ਪੈਣ 'ਤੇ ਮੌਜੂਦਾ ਬੋਰਡ ਦੇ ਨਾਮ ਅਤੇ ਢਾਂਚੇ ਵਿੱਚ ਸੋਧ ਕੀਤੀ ਜਾਵੇਗੀ ਜਾਂ ਸਮੁੱਚੇ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਲਈ ਨਵਾਂ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਸਰਕਾਰ ਹੈ। ਸਰਕਾਰ ਦੀ ਨੀਤੀ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਹੈ।
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਬਹੁਤ ਦੁੱਖ ਅਤੇ ਤ੍ਰਾਸਦੀ ਦਾ ਸਾਹਮਣਾ ਕੀਤਾ ਹੈ। ਉਸ ਸਮੇਂ ਚਾਹੇ ਕੋਈ ਵੀ ਬੇਕਸੂਰ ਕਿਸੇ ਵੀ ਧਿਰ ਦੀ ਗੋਲੀ ਦਾ ਸ਼ਿਕਾਰ ਹੋਇਆ ਹੋਵੇ, ਹਰ ਮੌਤ ਨੇ ਇੱਕ ਪਰਿਵਾਰ ਨੂੰ ਅਸਹਿਣਯੋਗ ਦਰਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਇਤਿਹਾਸ ਵਜੋਂ ਹੀ ਦੇਖਿਆ ਜਾਣਾ ਚਾਹੀਦਾ ਹੈ, ਪਰ ਅਜਿਹੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ ਜੋ ਅੱਜ ਦੇ ਪੰਜਾਬ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਭਾਵਿਤ ਕਰੇ।
ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਸਮਾਜਿਕ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਸੰਵੇਦਨਸ਼ੀਲ ਮਾਮਲਿਆਂ 'ਤੇ ਬੋਲਦਿਆਂ ਸੰਜਮ, ਜ਼ਿੰਮੇਵਾਰੀ ਅਤੇ ਸੂਬੇ ਦੇ ਵੱਡੇ ਹਿੱਤ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਕੁਰਬਾਨੀਆਂ ਤੋਂ ਬਾਅਦ ਅਮਨ ਦਾ ਮਾਹੌਲ ਹਾਸਲ ਕੀਤਾ ਹੈ ਅਤੇ ਇਸ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਲਗਾਤਾਰ ਜਾਰੀ ਰਹੇਗੀ।

Action-will-be-taken-soon-on-the-legitimate-demand-regarding-the-representation-of-the-dhobi-community-aman-arora


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead