ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਵੀ ਹਰ ਜ਼ਿਲ੍ਹੇ ਵਿੱਚ ਲਗਾ" />
July 14, 2026 05:36:59

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਵਿੱਚ ਲਗਾਏਗੀ 1.50 ਕਰੋੜ ਬੂਟੇ, ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ 6.50 ਲੱਖ ਬੂਟੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jul13,2026 | Meenu Galhotra | Chandigarh


ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਵੀ ਹਰ ਜ਼ਿਲ੍ਹੇ ਵਿੱਚ ਲਗਾਏ ਗਏ ਸਨ 3.50 ਲੱਖ ਬੂਟੇ: ਮੁੱਖ ਮੰਤਰੀ

ਸਾਲ 2026-27 ਦੌਰਾਨ 1.50 ਕਰੋੜ ਬੂਟੇ ਲਗਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ: ਮੁੱਖ ਮੰਤਰੀ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਦਇਆ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਸਮਰਪਿਤ ਹੁੰਦਿਆਂ, ਭਗਵੰਤ ਸਿੰਘ ਮਾਨ ਸਰਕਾਰ ਨੇ, ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਲ 2026-27 ਦੌਰਾਨ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਪੰਜਾਬ ਦੇ ਸਭ ਤੋਂ ਵੱਡੇ ਵਾਤਾਵਰਣ ਸੰਭਾਲ ਅਭਿਆਨਾਂ ਵਿੱਚੋਂ ਇੱਕ ਹੋਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਦੀ ਸੰਭਾਲ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਕੱਚੀਆਂ ਤੋਂ ਪੱਕੇ ਕਰਨ ਦੇ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਸਾਲ 2026-27 ਦੌਰਾਨ 1.50 ਕਰੋੜ ਬੂਟੇ ਲਗਾ ਰਹੇ ਹਾਂ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ, ਜਿਸ ਨੂੰ ਸਮਰਪਿਤ ਅਸੀਂ ਹਰ ਜ਼ਿਲ੍ਹੇ ਵਿੱਚ 6.50 ਲੱਖ ਨਵੇਂ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੀ ਰੂਪ-ਰੇਖਾ ਅਤੇ ਲਾਗੂ ਕਰਨ ਦੀ ਪੂਰੀ ਵਿਧੀ ਦਾ ਐਲਾਨ ਕੀਤਾ ਜਾਵੇਗਾ।”
ਮੁੱਖ ਮੰਤਰੀ ਨੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀ ਨਿਸ਼ਠਾ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਕਰਮਚਾਰੀ ਪਹਿਲਾਂ ਵਾਂਗ ਹੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਨਿਯਮਤ ਨਿਯੁਕਤੀ ਮਿਲਣ ਤੋਂ ਬਾਅਦ ਉਹ ਹੋਰ ਵੱਧ ਉਤਸ਼ਾਹ, ਇਮਾਨਦਾਰੀ ਅਤੇ ਲਗਨ ਨਾਲ ਲੋਕ ਸੇਵਾ ਕਰਨਗੇ।
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਵਿਸ਼ਾਲ ਰੁੱਖ ਲਗਾਓ ਮੁਹਿੰਮ*
ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸੂਬੇ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸਾਲ 2026-27 ਦੌਰਾਨ ਕੁੱਲ 1.50 ਕਰੋੜ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੀ ਕੜੀ ਹੈ। ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾ ਚੁੱਕੇ ਹਨ।

Bhagwant-Mann-Govt-To-Plant-1-50-Crore-Saplings-Across-Punjab-To-Commemorate-Sri-Guru-Ravidass-Ji-Maharaj-s-650th-Parkash-Purab-6-50-Lakh-In-Every-District


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead