*ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਕਿਸੇ ਅੱਤਵਾਦੀ ਮਾਡਿਊਲ ਨਾਲ ਨਹੀਂ ਸੀ ਕੋਈ ਸਬੰਧ*
*ਵਿਰੋਧ ਪ੍ਰਦਰਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਵਿੱਚ ਸਨ ਗ੍ਰਿਫਤਾਰ ਕੀਤੇ ਵਿਅਕਤੀ, ਪਰ ਪ੍ਰਦਰਸ਼ਨ ਦਾ ਹਿੱਸਾ ਨਹੀਂ ਸਨ*
*ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਦਿਖਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼*
*ਮਾਮਲੇ ਸਬੰਧੀ ਕੀਤੀ ਜਾ ਰਹੀ ਹੈ ਕਾਨੂੰਨੀ ਕਾਰਵਾਈ*
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/
ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਵਿਖੇ ਜਾ ਕੇ ਰੇਕੀ ਕੀਤੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਬਿਆਨ ਨਹੀਂ ਦਿੱਤਾ ਗਿਆ ਸੀ ਜਿਸ ਤੋਂ ਪ੍ਰਤੀਤ ਹੋਵੇ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਜਾਂ ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਮਾਡਿਊਲ ਨਾਲ ਕੋਈ ਸਬੰਧ ਹੈ।
ਬੁਲਾਰੇ ਨੇ ਦੱਸਿਆ ਕਿ ਬਦਲੀ ਗਈ ਬੈਕਗ੍ਰਾਊਂਡ ਵਿਜ਼ੂਅਲ, ਵੀਡੀਓ ਦੀ ਚੋਣਵੇਂ ਢੰਗ ਨਾਲ ਕੀਤੀ ਅਡਿਟਿੰਗ ਅਤੇ ਨਾਲ ਦਿੱਤੇ ਕੈਪਸ਼ਨ/ਵਿਆਖਿਆ ਗਲਤ ਅਤੇ ਇਹ ਗੁਮਰਾਹਕੁੰਨ ਪ੍ਰਭਾਵ ਦਿੰਦੇ ਹਨ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਸਨ। ਭਾਵੇਂ ,ਪ੍ਰੈਸ ਕਾਨਫਰੰਸ ਦੀ ਆਡੀਓ ਅਤੇ ਤੱਥਾਂ ਨੂੰ ਬਦਲਿਆ ਜਾਂ ਮੋਰਫ ਨਹੀਂ ਕੀਤਾ ਗਿਆ ਹੈ, ਪਰ https://www.instagram.com/
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸੂਚਨਾ ਤਕਨਾਲੋਜੀ ਐਕਟ ਦੇ ਉਪਬੰਧਾਂ ਅਨੁਸਾਰ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)